ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਸ਼ਕੂਰ ਨਾਲ ਸਬੰਧਤ ਸੀ ਮ੍ਰਿਤਕ ਗਮਦੂਰ ਸਿੰਘ
ਫਿਰੋਜ਼ਪੁਰ/ਬਿਊਰੋ ਨਿਊਜ਼
ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਧੱਕੇ ਨਾਲ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਲਗਾਈ ਬੈਠੇ ਹਨ। ਇਸ ਕਿਸਾਨੀ ਸੰਘਰਸ਼ ਵਿਚ ਹੁਣ ਤੱਕ 300 ਤੋਂ ਜ਼ਿਆਦਾ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ, ਪਰ ਮੋਦੀ ਸਰਕਾਰ ਦੇ ਕੰਨ ‘ਤੇ ਜੂੰ ਨਹੀਂ ਸਰਕ ਰਹੀ। ਇਸਦੇ ਚੱਲਦਿਆਂ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਸ਼ਕੂਰ ਦੇ ਨੌਜਵਾਨ ਕਿਸਾਨ ਗਮਦੂਰ ਸਿੰਘ ਦੀ ਵੀ ਦਿੱਲੀ ਦੇ ਟਿੱਕਰੀ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਿੰਡ ਸ਼ਕੂਰ ਦੇ ਕਿਸਾਨ ਆਗੂ ਦਿਲਬਾਗ ਸਿੰਘ ਤੇ ਲਖਵੀਰ ਸਿੰਘ ਨੇ ਦੁਖੀ ਮਨ ਨਾਲ ਕਿਹਾ ਕਿ ਮੋਦੀ ਸਰਕਾਰ ਪਤਾ ਨਹੀਂ ਅਜੇ ਹੋਰ ਕਿੰਨੇ ਕਿਸਾਨਾਂ ਦੀ ਬਲੀ ਲਵੇਗੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …