ਪਰਮਿੰਦਰ ਢੀਂਡਸਾ ਨੇ ਕਿਹਾ – ਸਾਡੀ ਪਾਰਟੀ ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤਾ ਨਹੀਂ ਕਰੇਗੀ
ਲਹਿਰਾਗਾਗਾ/ਬਿਊਰੋ ਨਿਊਜ਼
ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਤੇ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕਿਸੇ ਵੀ ਸਿਆਸੀ ਪਾਰਟੀ ਨਾਲ ਚੋਣ ਸਮਝੌਤਾ ਕਰਕੇ ਸੂਬੇ ਅੰਦਰ ਮਜ਼ਬੂਤ ਤੀਜਾ ਬਦਲ ਸਿਰਜਣ ਲਈ ਗੱਲਬਾਤ ਕਰ ਰਹੀ ਹੈ। ਅੱਜ ਲਹਿਰਾਗਾਗਾ ਵਿਚ ਅਕਾਲੀ ਦਲ ਡੈਮੋਕਰੇਟਿਕ ਦੇ ਵਰਕਰਾਂ ਦੀ ਮੀਟਿੰਗ ‘ਚ ਸ਼ਮੂਲੀਅਤ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਉਹ ਲਹਿਰਾਗਾਗਾ ਤੋਂ ਹੀ ਚੋਣ ਲੜਣਗੇ। ਉਨ੍ਹਾਂ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਨਹੀਂ ਲੱਭ ਰਹੇ। ਧਿਆਨ ਰਹੇ ਕਿ 2017 ਵਿਚ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਲਹਿਰਾਗਾਗਾ ਤੋਂ ਜਿੱਤ ਪ੍ਰਾਪਤ ਕੀਤੀ ਸੀ ਤੇ ਹੁਣ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਤੋਂ ਕਿਨਾਰਾ ਕਰ ਲਿਆ ਹੈ।