ਕਿਹਾ – ਵਿਰੋਧੀ ਪਾਰਟੀਆਂ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਲੋਕ
ਪਟਿਆਲਾ/ਬਿਊਰੋ ਨਿਊਜ਼
ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਭਾਜਪਾ ਸਣੇ ਵਿਰੋਧੀ ਪਾਰਟੀਆਂ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਇਹ ਗੱਲ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਬਾਰੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਟਿਆਲਾ ਵਿਚ ਪੈਂਦੇ ਪਿੰਡ ਜਲਾਲਪੁਰ ਵਿਖੇ ਸਹਿਕਾਰੀ ਬੈਂਕ ਦੀ ਨਵੀਂ ਬ੍ਰਾਂਚ ਦੇ ਉਦਘਾਟਨ ਮੌਕੇ ਕਹੀ। ਕੈਬਨਿਟ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿੱਖੀ ਦੇ ਘਾਣ ਲਈ ਜ਼ਿੰਮੇਵਾਰ ਠਹਿਰਾਇਆ। ਰੰਧਾਵਾ ਨੇ ਕਿਹਾ ਕਿ ਬਰਗਾੜੀ ਕਾਂਡ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠੋਂ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗੁੰਮ ਹੋਣਾ, ਇਸ ਦੀ ਸਭ ਤੋਂ ਵੱਡੀ ਮਿਸਾਲ ਹੈ।