ਭਗਵੰਤ ਮਾਨ ਬੋਲੇ – ਪੰਜਾਬ ‘ਚ ਲੋਕਾਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਜਾਣ
ਜਲੰਧਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪਾਰਟੀ 7 ਅਪਰੈਲ ਤੋਂ ਪੰਜਾਬ ਵਿਚ ਜਨ ਅੰਦੋਲਨ ਸ਼ੁਰੂ ਕਰੇਗੀ। ਉਨ੍ਹਾਂ ਅੱਜ ਜਲੰਧਰ ‘ਚ ਰਸਮੀ ਤੌਰ ‘ਤੇ ਬਿਜਲੀ ਦੇ ਬਿੱਲ ਫੂਕ ਕੇ ਵਿਰੋਧ ਪ੍ਰਦਰਸ਼ਨ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਜਾਣ। ਭਗਵੰਤ ਮਾਨ ਨੇ ਕਿਹਾ ਕਿ ਜੇ ਦਿੱਲੀ ‘ਚ ਕੇਜਰੀਵਾਲ ਸਰਕਾਰ ਲੋਕਾਂ ਨੂੰ ਮੁਫਤ ‘ਚ ਬਿਜਲੀ ਦੇ ਸਕਦੀ ਹੈ, ਤਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ। ਪਾਰਟੀ ਦੇ ਆਗੂ ਰਾਘਵ ਚੱਢਾ ਨੇ ਦਿੱਲੀ ਦੇ ਬਿਜਲੀ ਬਿੱਲਾਂ ਤੇ ਪੰਜਾਬ ਦੇ ਬਿਜਲੀ ਬਿੱਲਾਂ ਦੀ ਤੁਲਨਾ ਕੀਤੀ ਤੇ ਦੱਸਿਆ ਕਿ ਕਿਵੇਂ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਆਉਂਦੇ ਸਾਲ 2022 ਵਿਚ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਸਾਰੀਆਂ ਰਾਜਨੀਤਕ ਪਾਰਟੀਆਂ ਨੇ ਆਪੋ-ਆਪਣੇ ਢੰਗ ਨਾਲ ਸਿਆਸੀ ਸਰਗਰਮੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ।
Check Also
ਪੰਜਾਬ ਸਰਕਾਰ ਨੇ ਕਿਸਾਨਾਂ ਖਿਲਾਫ ਕਾਰਵਾਈ ਨੂੰ ਸਹੀ ਠਹਿਰਾਇਆ
ਪਟਿਆਲਾ ਦੇ ਐੱਸਐੱਸਪੀ ਵੱਲੋਂ ਹਾਈਕੋਰਟ ਵਿੱਚ ਹਲਫਨਾਮਾ ਦਾਖ਼ਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਕਿਸਾਨਾਂ …