Breaking News
Home / ਭਾਰਤ / ਸੰਯੁਕਤ ਕਿਸਾਨ ਮੋਰਚੇ ਦਾ ਨਵਾਂ ਐਲਾਨ

ਸੰਯੁਕਤ ਕਿਸਾਨ ਮੋਰਚੇ ਦਾ ਨਵਾਂ ਐਲਾਨ

10 ਅਪਰੈਲ ਨੂੰ ਦਿੱਲੀ ਦੇ ਬਾਰਡਰ ਕਰਾਂਗੇ ਜਾਮ ਅਤੇ ਮਈ ਦੇ ਪਹਿਲੇ ਹਫਤੇ ਸੰਸਦ ਵੱਲ ਕੀਤਾ ਜਾਵੇਗਾ ਮਾਰਚ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚਾ ਨੇ ਹੁਣ ਨਵਾਂ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ 10 ਅਪਰੈਲ ਨੂੰ ਕੁੰਡਲੀ, ਮਾਨੇਸਰ ਤੇ ਪਲਵਲ ਐਕਸਪ੍ਰੈੱਸ ਵੇਅ 24 ਘੰਟਿਆਂ ਲਈ ਜਾਮ ਕੀਤਾ ਜਾਵੇਗਾ। ਮੋਰਚੇ ਦੀ ਬੈਠਕ ਵਿੱਚ ਇਹ ਫ਼ੈਸਲਾ ਵੀ ਕੀਤਾ ਗਿਆ ਕਿ ਮਈ ਦੇ ਪਹਿਲੇ ਹਫ਼ਤੇ ਸੰਸਦ ਵੱਲ ਮਾਰਚ ਕੀਤਾ ਜਾਵੇਗਾ।

 

Check Also

ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ

ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …