ਅਨਸਾਰੀ ਨੂੰ ਪੰਜਾਬ ਦੀ ਜੇਲ੍ਹ ‘ਚੋਂ ਘੜੀਸ ਕੇ ਲਿਆਵਾਂਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਯੂਪੀ ਦਾ ਵਿਧਾਇਕ ਤੇ ਗੈਂਗਸਟਰ ਮੁਖਤਾਰ ਅਨਸਾਰੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਪੰਜਾਬ ਦੀ ਰੋਪੜ ਵਿਚ ਜੇਲ੍ਹ ਵਿਚ ਬੰਦ ਹੈ। ਇਸ ਮਾਮਲੇ ਸਬੰਧੀ ਉੱਤਰ ਪ੍ਰਦੇਸ਼ ਦੇ ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਆਨੰਦ ਸਵਰੂਪ ਸ਼ੁਕਲਾ ਨੇ ਕਿਹਾ ਕਿ ਯੂਪੀ ਦੀ ਯੋਗੀ ਅਦਿੱਤਿਆਨਾਥ ਸਰਕਾਰ ਅਨਸਾਰੀ ਨੂੰ ਪੰਜਾਬ ਦੀ ਜੇਲ੍ਹ ਵਿਚੋਂ ਘੜੀਸ ਕੇ ਲਿਆਵੇਗੀ। ਆਪਣੇ ਬਿਆਨਾਂ ਕਾਰਨ ਅਕਸਰ ਹੀ ਸੁਰਖੀਆਂ ਵਿੱਚ ਰਹਿਣ ਵਾਲੇ ਸ਼ੁਕਲਾ ਨੇ ਅਨਸਾਰੀ ਅਤੇ ਕਾਂਗਰਸ ਉਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਆਰੋਪ ਲਗਾਇਆ ਕਿ ਕਾਂਗਰਸ ਆਪਣੇ ਚਰਿੱਤਰ ਮੁਤਾਬਕ ਮੁਖਤਾਰ ਅਨਸਾਰੀ ਨਾਲ ਖੜ੍ਹੀ ਹੈ। ਸ਼ੁਕਲਾ ਨੇ ਇਥੋਂ ਤੱਕ ਵੀ ਕਹਿ ਦਿੱਤਾ ਕਿ ਪੰਜਾਬ ਦੀ ਜੇਲ੍ਹ ਵਿੱਚ ਜਿਹੜਾ ਬੱਕਰਾ ਬੰਦ ਹੈ, ਉਸ ਦੀ ਅੰਮੀ ਬਹੁਤੇ ਦਿਨਾਂ ਤੱਕ ਖ਼ੈਰ ਨਹੀਂ ਮਨਾ ਸਕੇਗੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …