13.9 C
Toronto
Saturday, October 10, 2026
spot_img
Homeਭਾਰਤਰਜਨੀਕਾਂਤ ਨੂੰ ਮਿਲੇਗਾ ਦਾਦਾ ਸਾਹਿਬ ਫਾਲਕੇ ਐਵਾਰਡ

ਰਜਨੀਕਾਂਤ ਨੂੰ ਮਿਲੇਗਾ ਦਾਦਾ ਸਾਹਿਬ ਫਾਲਕੇ ਐਵਾਰਡ

ਰਜਨੀਕਾਂਤ ਨੂੰ ਮਿਲੇਗਾ ਦਾਦਾ ਸਾਹਿਬ ਫਾਲਕੇ ਐਵਾਰਡਸਿਆਸੀ ਹਲਕਿਆਂ ਨੇ ਇਸ ਨੂੰ ਤਾਮਿਲਨਾਡੂ ਚੋਣਾਂ ਨਾਲ ਜੋੜਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਦੱਖਣੀ ਭਾਰਤ ਦੇ ਸੁਪਰ ਸਟਾਰ ਰਜਨੀਕਾਂਤ ਨੂੰ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ ਅਤੇ ਇਹ ਐਵਾਰਡ ਉਨ੍ਹਾਂ ਨੂੰ 3 ਮਈ ਨੂੰ ਦਿੱਤਾ ਜਾਵੇਗਾ। ਸਿਆਸੀ ਹਲਕਿਆਂ ਵਿਚ ਇਸ ਨੂੰ ਤਾਮਿਲਨਾਡੂ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਵਲੋਂ ਇਸ ਐਵਾਰਡ ਦਾ ਐਲਾਨ ਕੀਤਾ ਗਿਆ ਹੈ। ਜਾਵੜੇਕਰ ਨੇ ਕਿਹਾ ਕਿ ਰਜਨੀਕਾਂਤ ਨੂੰ ਫਿਲਮ ਇੰਡਸਟਰੀ ਵਿਚ ਪਾਏ ਯੋਗਦਾਨ ਲਈ ਇਹ ਸਨਮਾਨ ਦਿੱਤਾ ਜਾ ਰਿਹਾ ਹੈ ਅਤੇ ਇਸਦਾ ਚੋਣਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਧਿਆਨ ਰਹੇ ਕਿ ਤਾਮਿਲਨਾਡੂ ਵਿਚ 6 ਅਪ੍ਰੈਲ ਨੂੰ ਵਿਧਾਨ ਸਭਾ ਲਈ ਵੋਟਿੰਗ ਹੋਣੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਜਨੀਕਾਂਤ ਨੂੰ ਸ਼ੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਵਧਾਈ ਵੀ ਦਿੱਤੀ ਹੈ।

 

RELATED ARTICLES

POPULAR POSTS