19 C
Toronto
Wednesday, August 12, 2026
spot_img
Homeਭਾਰਤਕੇਂਦਰ ਸਰਕਾਰ ਨੇ ਛੋਟੀਆਂ ਬੱਚਤਾਂ 'ਤੇ ਵਿਆਜ਼ 'ਚ ਕੀਤੀ ਕਟੌਤੀ ਦਾ ਫੈਸਲਾ...

ਕੇਂਦਰ ਸਰਕਾਰ ਨੇ ਛੋਟੀਆਂ ਬੱਚਤਾਂ ‘ਤੇ ਵਿਆਜ਼ ‘ਚ ਕੀਤੀ ਕਟੌਤੀ ਦਾ ਫੈਸਲਾ ਲਿਆ ਵਾਪਸ

ਕੇਂਦਰ ਸਰਕਾਰ ਨੇ ਛੋਟੀਆਂ ਬੱਚਤਾਂ ‘ਤੇ ਵਿਆਜ਼ ‘ਚ ਕੀਤੀ ਕਟੌਤੀ ਦਾ ਫੈਸਲਾ ਲਿਆ ਵਾਪਸਵਿੱਤ ਮੰਤਰੀ ਸੀਤਾਰਮਨ ਬੋਲੀ – ਸਾਥੋਂ ਹੋ ਗਈ ਸੀ ਗਲਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਪੀਪੀਐੱਫ ਅਤੇ ਐੱਨਐੱਸਸੀ ਵਰਗੀਆਂ ਛੋਟੀਆਂ ਬੱਚਤ ਸਕੀਮਾਂ ਵਿੱਚ ਕੀਤੀ ਵੱਡੀ ਕਟੌਤੀ ਵਾਪਸ ਲੈ ਲਵੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਗਲਤੀ ਨਾਲ ਹੋ ਗਿਆ ਸੀ। ਮੰਨਿਆ ਜਾ ਰਿਹਾ ਹੈ ਕਿ ਭਾਜਪਾ ਨੂੰ ਪੱਛਮੀ ਬੰਗਾਲ, ਅਸਾਮ ਅਤੇ ਤਿੰਨ ਹੋਰ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਨੁਕਸਾਨ ਤੋਂ ਬਚਾਉਣ ਲਈ ਛੋਟੀਆਂ ਬੱਚਤਾਂ ਦੀਆਂ ਵਿਆਜ ਦਰਾਂ ਵਿੱਚ ਕਟੌਤੀ ਕਰਨ ਦੇ ਫੈਸਲੇ ਨੂੰ ਵਾਪਸ ਲੈਣਾ ਪਿਆ ਹੈ। ਛੋਟੀਆਂ ਬੱਚਤ ਸਕੀਮਾਂ ਵਿੱਚ ਨਿਵੇਸ਼ ਕਰਨ ਵਾਲਿਆਂ ਨੂੰ ਝਟਕਾ ਦਿੰਦਿਆਂ ਸਰਕਾਰ ਨੇ ਲੰਘੇ ਕੱਲ੍ਹ ਪਬਲਿਕ ਪ੍ਰੋਵੀਡੈਂਟ ਫੰਡ ਅਤੇ ਨੈਸ਼ਨਲ ਸੇਵਿੰਗ ਸਰਟੀਫਿਕੇਟ ਸਮੇਤ ਹੋਰ ਛੋਟੀਆਂ ਬੱਚਤ ਸਕੀਮਾਂ ਦੀਆਂ ਵਿਆਜ ਦਰਾਂ ਵਿੱਚ 1. 1 ਪ੍ਰਤੀਸ਼ਤ ਦੀ ਕਟੌਤੀ ਕਰ ਦਿੱਤੀ ਸੀ। ਇਸ ਤੋਂ ਬਾਅਦ ਅੱਜ ਇਹ ਫੈਸਲਾ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਗਿਆ ਹੈ।

 

RELATED ARTICLES
POPULAR POSTS