9.5 C
Toronto
Saturday, October 10, 2026
spot_img
Homeਪੰਜਾਬਪ੍ਰਸਿੱਧ ਲੋਕ ਕਵੀ ਤੇ ਲੇਖਕ ਪ੍ਰੋਫੈਸਰ ਕੁਲਵੰਤ ਸਿੰਘ ਗਰੇਵਾਲ ਨਹੀਂ ਰਹੇ

ਪ੍ਰਸਿੱਧ ਲੋਕ ਕਵੀ ਤੇ ਲੇਖਕ ਪ੍ਰੋਫੈਸਰ ਕੁਲਵੰਤ ਸਿੰਘ ਗਰੇਵਾਲ ਨਹੀਂ ਰਹੇ

ਪ੍ਰਸਿੱਧ ਲੋਕ ਕਵੀ ਤੇ ਲੇਖਕ ਪ੍ਰੋਫੈਸਰ ਕੁਲਵੰਤ ਸਿੰਘ ਗਰੇਵਾਲ ਨਹੀਂ ਰਹੇਲੰਘੇ ਕੱਲ੍ਹ ਵੀ ਦੋ ਪੰਜਾਬੀ ਸਾਹਿਤਕਾਰਾਂ ਦਾ ਹੋ ਗਿਆ ਸੀ ਦਿਹਾਂਤ
ਪਟਿਆਲਾ/ਬਿਊਰੋ ਨਿਊਜ਼
ਪ੍ਰਸਿੱਧ ਲੋਕ ਕਵੀ, ਖੋਜੀ ਲੇਖਕ ਤੇ ਸ਼੍ਰੋਮਣੀ ਕਵੀ ਪ੍ਰੋਫੈਸਰ ਡਾ. ਕੁਲਵੰਤ ਸਿੰਘ ਗਰੇਵਾਲ ਦਾ ਅੱਜ ਮੁਹਾਲੀ ਦੇ ਹਸਪਤਾਲ ਵਿਚ ਦਿਹਾਂਤ ਹੋ ਗਿਆ। ਪ੍ਰੋ. ਗਰੇਵਾਲ ਨੇ ਪੰਜਾਬੀ ਲੋਕ ਕਾਵਿ ਤੇ ਖੋਜ ਖੇਤਰ ਵਿੱਚ ਬਹੁਤ ਕੰਮ ਕੀਤਾ। ਉਨ੍ਹਾਂ ਪੰਜਾਬੀ ਸਾਹਿਤ ਦੀ ਝੋਲੀ ਅਨੇਕਾਂ ਪੁਸਤਕਾਂ ਪਾਈਆਂ। ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਮੁਖੀ ਰਹਿਣ ਤੋਂ ਇਲਾਵਾ ਉਹ ਕੁਝ ਚਿਰ ਭਾਸ਼ਾ ਵਿਭਾਗ ਪੰਜਾਬ ਵਿਚ ਖੋਜ ਸਹਾਇਕ ਵਜੋਂ ਤਾਇਨਾਤ ਰਹੇ ਸਨ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਪੰਜਾਬੀ ਦੀ ਨਾਮਵਰ ਲੇਖਿਕਾ ਤਾਰਨ ਗੁਜਰਾਲ ਦਾ ਦਿਹਾਂਤ ਹੋ ਗਿਆ ਸੀ। ਇਸੇ ਤਰ੍ਹਾਂ ਪੰਜਾਬ ਦੀਆਂ ਲੋਕ ਲਹਿਰਾਂ ਦੇ ਹਰਿਆਵਲ ਦਸਤੇ ਵਿੱਚ ਮੋਹਰੀ ਰਹਿਣ ਵਾਲੇ ਪ੍ਰਿੰਸੀਪਲ ਤਰਸੇਮ ਬਾਹੀਆ ਵੀ ਲੰਘੇ ਕੱਲ੍ਹ ਸਦੀਵੀ ਵਿਛੋੜਾ ਦੇ ਗਏ ਸਨ। ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਦੇ ਅਕਾਲ ਚਲਾਣੇ ‘ਤੇ ਸਾਹਿਤ ਪ੍ਰੇਮੀਆਂ ਵਲੋਂ ਡੂੰਘੇ ਦਾ ਪ੍ਰਗਟਾਵਾ ਕੀਤਾ ਗਿਆ।

 

RELATED ARTICLES
POPULAR POSTS