ਧਰਮਸੋਤ ਨੇ ਕਿਹਾ – ਜਥੇਦਾਰ ਟੌਹੜਾ ਨੇ ਹਮੇਸ਼ਾ ਹੀ ਮਾਨਵਤਾ ਅਤੇ ਪੰਥ ਦੀ ਸੇਵਾ ਕੀਤੀ
ਭਾਦਸੋਂ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਬਾ ਸਮਾਂ ਪ੍ਰਧਾਨ ਰਹੇ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਨੇ ਹਮੇਸ਼ਾ ਮਾਨਵਤਾ ਅਤੇ ਪੰਥ ਦੀ ਸੇਵਾ ਕੀਤੀ ਹੈ। ਇਹ ਗੱਲ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪਿੰਡ ਟੌਹੜਾ ਵਿੱਚ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 17ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਜਥੇਦਾਰ ਟੌਹੜਾ ਨੇ ਬਗ਼ੈਰ ਕਿਸੇ ਲਾਲਚ ਪੰਥ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਤਰਫੋਂ ਧਰਮਸੋਤ ਨੇ ਸਮਾਗਮ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ ਨੇ ਕਿਹਾ ਕਿ ਜਥੇਦਾਰ ਟੌਹੜਾ ਨੇ ਜੋ ਘਾਲਣਾ ਮਾਨਵਤਾ ਦੀ ਸੇਵਾ ਲਈ ਕੀਤੀ ਹੈ ਉਸ ਤੋਂ ਸੇਧ ਲੈ ਕੇ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …