ਕਿਹਾ – ਦੋਵਾਂ ਨੇ ਦਿੱਲੀ ਗੁਰਦੁਆਰਾ ਕਮੇਟੀ ‘ਤੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੇਂਦਰ ਦੀ ਨਰਿੰਦਰ ਮੋਦੀ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਸਵਾਲ ਚੁੱਕੇ ਹਨ। ਉਨ੍ਹਾਂ ਆਰੋਪ ਲਗਾਇਆ ਕਿ ਇਨ੍ਹਾਂ ਦੋਵਾਂ ਨੇ ਰਲ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਕਬਜ਼ਾ ਕਰਨ ਦੀ ਨੀਅਤ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਮਾਨਤਾ ਰੱਦ ਕਰਵਾਉਣ ਦਾ ਯਤਨ ਕੀਤਾ ਹੈ। ਸੁਖਬੀਰ ਅੱਜ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹੋਏ ਸਨ। ਇਸ ਤੋਂ ਬਾਅਦ ਸੁਖਬੀਰ ਨੇ ਅਜਨਾਲਾ ਵਿਚ ਪਾਰਟੀ ਦੀ ਰੈਲੀ ਨੂੰ ਵੀ ਸੰਬੋਧਨ ਕੀਤਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਦੋਂ ਸੁਖਬੀਰ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਤਾਂ ਬਹੁਤੀਆਂ ਕੁਰਸੀਆਂ ਖਾਲੀ ਦੇਖੀਆਂ ਗਈਆਂ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …