12.3 C
Toronto
Tuesday, April 28, 2026
spot_img
Homeਪੰਜਾਬ'ਆਪ' ਨੇ ਕੈਪਟਨ ਦੇ ਮੁਫਤ ਬਸ ਸਫਰ ਦੇ ਫੈਸਲੇ ਨੂੰ ਦੱਸਿਆ ਖੋਖਲਾ

‘ਆਪ’ ਨੇ ਕੈਪਟਨ ਦੇ ਮੁਫਤ ਬਸ ਸਫਰ ਦੇ ਫੈਸਲੇ ਨੂੰ ਦੱਸਿਆ ਖੋਖਲਾ

ਰਾਘਵ ਚੱਢਾ ਨੇ ਕਿਹਾ – ਕੈਪਟਨ ਪੰਜਾਬ ਦੀ ਜਨਤਾ ਦੀਆਂ ਅੱਖਾਂ ‘ਚ ਪਾ ਰਹੇ ਨੇ ਘੱਟਾ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਸਰਕਾਰ ਵੱਲੋਂ ਮਹਿਲਾਵਾਂ ਲਈ ਫ਼ਰੀ ਬੱਸ ਸਫ਼ਰ ਦੇ ਐਲਾਨ ‘ਤੇ ਆਮ ਆਦਮੀ ਪਾਰਟੀ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਖੋਖਲਾ ਵਾਅਦਾ ਹੈ। ਇਸ ਐਲਾਨ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਜਨਤਾ ਦੀਆਂ ਅੱਖਾਂ ਵਿੱਚ ਘੱਟਾ ਪਾ ਰਹੇ ਹਨ। ਚੰਡੀਗੜ੍ਹ ਵਿਚ ‘ਆਪ’ ਆਗੂ ਰਾਘਵ ਚੱਢਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੀਆਂ ਯੋਜਨਾਵਾਂ ਦੀ ਨਕਲ ਕਰਦੇ ਹੋਏ ਪੰਜਾਬ ਦੀਆਂ ਮਹਿਲਾਵਾਂ ਲਈ ਫ਼ਰੀ ਬੱਸ ਸਫ਼ਰ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਕਰੀਬ ਦੋ ਸਾਲ ਪਹਿਲਾਂ ਹੀ ਦਿੱਲੀ ਦੀਆਂ ਆਮ ਮਹਿਲਾਵਾਂ ਲਈ ਡੀਟੀਸੀ ਦੀਆਂ ਬੱਸਾਂ ਵਿੱਚ ਸਫ਼ਰ ਮੁਫ਼ਤ ਕਰ ਦਿੱਤਾ ਸੀ।

 

RELATED ARTICLES
POPULAR POSTS