Breaking News
Home / ਪੰਜਾਬ / ਕੈਪਟਨ ਅਮਰਿੰਦਰ ਵਲੋਂ ਬੀਬੀਆਂ ਲਈ ਸਰਕਾਰੀ ਬੱਸਾਂ ‘ਚ ਮੁਫਤ ਸਫਰ ਦੀ ਸਹੂਲਤ ਦਾ ਰਸਮੀ ਉਦਘਾਟਨ

ਕੈਪਟਨ ਅਮਰਿੰਦਰ ਵਲੋਂ ਬੀਬੀਆਂ ਲਈ ਸਰਕਾਰੀ ਬੱਸਾਂ ‘ਚ ਮੁਫਤ ਸਫਰ ਦੀ ਸਹੂਲਤ ਦਾ ਰਸਮੀ ਉਦਘਾਟਨ

ਬੀਬੀਆਂ ਮੁਫਤ ਸਫਰ ਕਰਕੇ ਹੋ ਰਹੀਆਂ ਹਨ ਖੁਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਰ ‘ਚ ਸਰਕਾਰੀ ਬੱਸਾਂ ਵਿੱਚ ਬੀਬੀਆਂ ਨੂੰ ਮੁਫ਼ਤ ਬਸ ਸਫ਼ਰ ਸਹੂਲਤ ਦੀ ਸ਼ੁਰੂਆਤ ਅੱਜ ਤੋਂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਇੱਕ ਕਰੋੜ ਇਕੱਤੀ ਲੱਖ ਬੀਬੀਆਂ ਲਈ ਇਸ ਸਹੂਲਤ ਦਾ ਅੱਜ ਆਨਲਾਈਨ ਉਦਘਾਟਨ ਕੀਤਾ। ਬੀਬੀਆਂ ਨੂੰ ਮੁਫਤ ਸਫਰ ਕਰਨ ਲਈ ਪੰਜਾਬ ਦਾ ਰਿਹਾਇਸ਼ੀ ਸਬੂਤ ਦਿਖਾਉਣਾ ਲਾਜ਼ਮੀ ਹੋਵੇਗਾ। ਧਿਆਨ ਰਹੇ ਕਿ ਕਈ ਬੀਬੀਆਂ ਨੂੰ ਤਾਂ ਅੱਜ ਬੱਸ ਵਿਚ ਸਫਰ ਕਰਨ ਮੌਕੇ ਹੀ ਪਤਾ ਲੱਗਾ ਕਿ ਉਨ੍ਹਾਂ ਦਾ ਸਫਰ ਬਿਲਕੁਲ ਮੁਫਤ ਹੋ ਗਿਆ ਹੈ। ਇਸੇ ਦੌਰਾਨ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਕਰ ਰਹੀਆਂ ਬੀਬੀਆਂ ਖੁਸ਼ ਦੇਖੀਆਂ ਗਈਆਂ ਅਤੇ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਵੀ ਕੀਤਾ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …