Breaking News
Home / ਭਾਰਤ / ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ 25 ਅਪ੍ਰੈਲ ਨੂੰ

ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ 25 ਅਪ੍ਰੈਲ ਨੂੰ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਅਪ੍ਰੈਲ ਨੂੰ ਹੋਣਗੀਆਂ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੀ ਇਨ੍ਹਾਂ ਚੋਣਾਂ ਵਿਚ ਹਿੱਸਾ ਲੈਣ ਲਈ ਥਾਂ ਮਿਲ ਗਈ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਬਾਲਟੀ ਚੋਣ ਨਿਸ਼ਾਨ ਦਿੱਲੀ ਹਾਈਕੋਰਟ ਵੱਲੋਂ ਅਲਾਟ ਕੀਤਾ ਗਿਆ ਹੈ। ਹਾਈਕੋਰਟ ਦੇ ਜਸਟਿਸ ਵਿਪਨ ਸਾਂਘੀ ਅਤੇ ਜਸਟਿਸ ਰੇਖਾ ਪੱਲੀ ਦੇ ਦੋ ਮੈਂਬਰੀ ਬੈਂਚ ਨੇ ਬਾਦਲ ਧੜੇ ਨੂੰ ਇਹ ਚੋਣ ਨਿਸ਼ਾਨ ਅਲਾਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਬਾਦਲ ਧੜੇ ਨੂੰ ਧਾਰਮਿਕ ਸੰਸਥਾ ਨਾ ਮੰਨਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਾ ਨਾਮ ਚੋਣ ਲੜਨ ਵਾਲੀ ਸੂਚੀ ਵਿੱਚੋਂ ਹਟਾ ਦਿੱਤਾ ਗਿਆ ਸੀ। ਉਂਜ 6 ਧੜਿਆਂ ਨੂੰ ਧਾਰਮਿਕ ਧਿਰ ਮੰਨਦੇ ਹੋਏ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਸਨ। ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟੋਰੇਟ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਐਕਟ-1974 ਦੇ ਨਿਯਮ 14 ਹੇਠ ਪੰਥਕ ਸੇਵਾ ਦਲ, ਆਮ ਅਕਾਲੀ ਦਲ, ਜਾਗੋ-ਜਗ ਆਸਰਾ ਗੁਰੂ ਓਟ (ਜਥੇਦਾਰ ਸੰਤੋਖ ਸਿੰਘ), ਪੰਥਕ ਅਕਾਲੀ ਲਹਿਰ, ਸਿੱਖ ਸਦਭਾਵਨਾ ਦਲ ਅਤੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੂੰ ਧਾਰਮਿਕ ਧਿਰ ਮੰਨਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦਾ ਨਾਮ ਧਾਰਮਿਕ ਧਿਰ ਵਾਲੀ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਉਮੀਦਵਾਰ 7 ਅਪਰੈਲ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੇ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 8 ਅਪਰੈਲ ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰ 10 ਅਪ੍ਰੈਲ ਤੱਕ ਨਾਮ ਵਾਪਸ ਲੈ ਸਕਦੇ ਹਨ। ਵੋਟਾਂ ਦੀ ਗਿਣਤੀ 28 ਅਪਰੈਲ ਨੂੰ ਕੀਤੀ ਜਾਵੇਗੀ।
ਸੁਖਬੀਰ ਬਾਦਲ ਨੇ ਮੋਦੀ ਤੇ ਕੇਜਰੀਵਾਲ ਸਰਕਾਰ ‘ਤੇ ਚੁੱਕੇ ਸਵਾਲ :ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੇਂਦਰ ਦੀ ਨਰਿੰਦਰ ਮੋਦੀ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਆਰੋਪ ਲਗਾਇਆ ਕਿ ਇਨ੍ਹਾਂ ਦੋਵਾਂ ਨੇ ਰਲ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਕਬਜ਼ਾ ਕਰਨ ਦੀ ਨੀਅਤ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਮਾਨਤਾ ਰੱਦ ਕਰਵਾਉਣ ਦਾ ਯਤਨ ਕੀਤਾ ਹੈ।

 

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …