ਕਿਹਾ, ਫਰੈਸ਼ ਤੇ ਊਰਜਾਵਾਨ ਮਹਿਸੂਸ ਕਰ ਰਿਹਾ ਹਾਂ
ਧਰਮਸ਼ਾਲਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਹਿਮਾਚਲ ਦੇ ਧਰਮਕੋਟ ਵਿਖੇ 10 ਦਿਨਾਂ ਦਾ ‘ਵਿਪਾਸਨਾ ਧਿਆਨ ਪ੍ਰੋਗਰਾਮ’ ਖਤਮ ਹੋ ਗਿਆ ਹੈ। ਸੈਂਟਰ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਨੇ ਟਵੀਟ ਕਰਕੇ ਦੱਸਿਆ ਕਿ ਉਹ 10 ਦਿਨ ਦੇ ਕੋਰਸ ਤੋਂ ਬਾਅਦ ਫਰੈਸ਼ ਤੇ ਊਰਜਵਾਨ ਮਹਿਸੂਸ ਕਰ ਰਹੇ ਹਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਖਿਆ ਕਿ ਕੋਰਸ ਤੋਂ ਬਾਅਦ ਉਹ ਪੂਰੀ ਤਰ੍ਹਾਂ ਤਰੋ ਤਾਜ਼ਾ ਹੋਏ ਹਨ ਤੇ ਵਿਰੋਧੀਆਂ ਨਾਲ ਮੁਕਾਬਲਾ ਕਰਨ ਲਈ ਤਿਆਰ ਹਨ। ਪੰਜਾਬ ਚੋਣਾਂ ਦੀਆਂ ਗੱਲ ਕਰਦਿਆਂ ਕੇਜਰੀਵਾਲ ਨੇ ਆਖਿਆ ਕਿ ਸੂਬੇ ਵਿੱਚ ਪਾਰਟੀ 100 ਤੋਂ ਵੱਧ ਸੀਟਾਂ ਉੱਤੇ ਜਿੱਤ ਪ੍ਰਾਪਤ ਕਰੇਗੀ। ਦਿੱਲੀ ਦੇ ਉਪ ਰਾਜਪਾਲ ਸਬੰਧੀ ਅਦਾਲਤ ਦੇ ਆਏ ਫ਼ੈਸਲੇ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕੁਝ ਵੀ ਨਹੀਂ ਆਖਿਆ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 103 ਅੰਮਿ੍ਤ ਭਾਰਤ ਸਟੇਸ਼ਨਾਂ ਦਾ ਕੀਤਾ ਉਦਘਾਟਨ
ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ …