Breaking News
Home / ਹਫ਼ਤਾਵਾਰੀ ਫੇਰੀ / ਜੇਲ੍ਹ ‘ਚੋਂ ਰਿਹਾਅ ਹੋਏ ਕਿਸਾਨਾਂ ਦਾ ਲਾਲ ਕਿਲ੍ਹੇ ਸਾਹਮਣੇ ਸਨਮਾਨ

ਜੇਲ੍ਹ ‘ਚੋਂ ਰਿਹਾਅ ਹੋਏ ਕਿਸਾਨਾਂ ਦਾ ਲਾਲ ਕਿਲ੍ਹੇ ਸਾਹਮਣੇ ਸਨਮਾਨ

ਮੋਦੀ ਸਰਕਾਰ ਨੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਈ ਕਸਰ ਨਹੀਂ ਛੱਡੀ : ਮਨਜਿੰਦਰ ਸਿਰਸਾ
ਨਵੀਂ ਦਿੱਲੀ : ਕਿਸਾਨ ਸੰਘਰਸ਼ ਤੇ 26 ਜਨਵਰੀ ਦੇ ਘਟਨਾਕ੍ਰਮ ਸਬੰਧੀ ਜੇਲ੍ਹਾਂ ‘ਚੋਂ ਰਿਹਾਅ ਹੋਏ ਕਿਸਾਨਾਂ ਅਤੇ ਬਿਨਾਂ ਸਵਾਰਥ ਕੇਸ ਲੜਨ ਵਾਲੇ ਵਕੀਲਾਂ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਲ ਕਿਲੇ ਸਾਹਮਣੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸਨਮਾਨ ਕੀਤਾ ਗਿਆ।
ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਜੇ ਅੱਜ ਉਹ ਆਪਣੇ ਭੈਣ-ਭਰਾਵਾਂ ਨਾਲ ਖੜ੍ਹੇ ਨਾ ਹੋਏ ਤਾਂ ਆਉਣ ਵਾਲੀ ਪੀੜੀ ਉਨ੍ਹਾਂ ਨੂੰ ਗੁਨਾਹਗਾਰ ਕਹੇਗੀ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਮਾਵਾਂ ਨੂੰ ਇਹ ਹੌਸਲੇ ਹੋ ਗਏ ਕਿ ਕਮੇਟੀ ਉਨ੍ਹਾਂ ਦੇ ਪੁੱਤਾਂ ਨਾਲ ਖੜ੍ਹੀ ਹੈ। ਇਹ ਸਭ ਦਿੱਲੀ ਦੀਆਂ ਸੰਗਤ ਸਦਕਾ ਹੋਇਆ ਹੈ। ਸਿਰਸਾ ਨੇ ਕਿਹਾ ਕਿ ਇਨ੍ਹਾਂ ਕਿਸਾਨਾਂ ਵਿੱਚ ਹਰ ਧਰਮ ਦੇ ਲੋਕ ਸ਼ਾਮਲ ਹਨ। ਸਰਕਾਰ ਵੱਲੋਂ ਕਿਸਾਨ ਅੰਦੋਲਨ ਅਤੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਪਰ ਦਿੱਲੀ ਗੁਰਦਆਰਾ ਕਮੇਟੀ ਕਿਸਾਨਾਂ ਨਾਲ ਖੜ੍ਹੀ ਸੀ, ਖੜ੍ਹੀ ਹੈ ਤੇ ਖੜ੍ਹੀ ਰਹੇਗੀ। ਇਸ ਮੌਕੇ ਤਿਹਾੜ ਜੇਲ੍ਹ ‘ਚੋਂ ਰਿਹਾਅ ਹੋਏ ਨੌਜਵਾਨ ਰਣਜੀਤ ਸਿੰਘ ਅਤੇ ਹੋਰ ਨੌਜਵਾਨਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਦਾ ਧੰਨਵਾਦ ਕੀਤਾ। ਇਸ ਮਗਰੋਂ ਸ਼ਾਮ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਸਮਾਗਮ ਹੋਇਆ, ਜਿੱਥੇ ਇਨ੍ਹਾਂ ਕਿਸਾਨਾਂ ਦੇ ਬਿਨਾਂ ਸਵਾਰਥ ਕੇਸ ਲੜਨ ਵਾਲੇ ਸਾਰੇ ਵਕੀਲਾਂ ਦਾ ਸਨਮਾਨ ਕੀਤਾ ਗਿਆ।
ਦਿੱਲੀ ‘ਚ ਉਪ ਰਾਜਪਾਲ ਨੂੰ ਜ਼ਿਆਦਾ ਸ਼ਕਤੀਆਂ ਦੇਣ ਵਾਲੇ ਬਿੱਲ ਨੂੰ ਰਾਸ਼ਟਰਪਤੀ ਵਲੋਂ ਪ੍ਰਵਾਨਗੀ
ਨਵੀਂ ਦਿੱਲੀ : ਦਿੱਲੀ ਦੇ ਉਪ ਰਾਜਪਾਲ ਨੂੰ ਚੁਣੀ ਹੋਈ ਸਰਕਾਰ ਤੋਂ ਜ਼ਿਆਦਾ ਸ਼ਕਤੀਆਂ ਦੇਣ ਵਾਲੇ ਬਿੱਲ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਆਪਣੀ ਪ੍ਰਵਾਨਗੀ ਦੇ ਦਿੱਤੀ। ਕੇਂਦਰ ਸਰਕਾਰ ਨੇ ਗਜ਼ਟ ਨੋਟੀਫਿਕੇਸ਼ਨ ਜ਼ਰੀਏ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਸਰਕਾਰ (ਸੋਧ) ਬਿੱਲ, 2021 ਨੂੰ ਰਾਸ਼ਟਰਪਤੀ ਦੀ ਪ੍ਰਵਾਨਗੀ ਦੇਣ ਬਾਰੇ ਐਲਾਨ ਕੀਤਾ। ਬਿੱਲ ਅਨੁਸਾਰ ਦਿੱਲੀ ‘ਚ ਹੁਣ ਸਰਕਾਰ ਦਾ ਮਤਲਬ ਉਪ ਰਾਜਪਾਲ ਹੈ ਅਤੇ ਸਰਕਾਰ ਨੂੰ ਹੁਣ ਕੋਈ ਵੀ ਕਾਰਜਕਾਰੀ ਕਾਰਵਾਈ ਤੋਂ ਪਹਿਲਾਂ ਉਪ ਰਾਜਪਾਲ ਦੀ ਰਾਇ ਲੈਣੀ ਪਵੇਗੀ। ਦੱਸਣਯੋਗ ਹੈ ਕਿ ਲੋਕ ਸਭਾ ‘ਚ 22 ਮਾਰਚ ਤੇ ਰਾਜ ਸਭਾ ‘ਚ 24 ਮਾਰਚ ਨੂੰ ਇਸ ਬਿੱਲ ਨੂੰ ਪਾਸ ਕੀਤਾ ਗਿਆ ਸੀ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …