Breaking News
Home / ਦੁਨੀਆ / ਟਰੰਪ ਨੇ ਜਨਤਾ ਨਾਲ ਜੁੜਨ ਲਈ ਵੈਬਸਾਈਟ ਕੀਤੀ ਲਾਂਚ

ਟਰੰਪ ਨੇ ਜਨਤਾ ਨਾਲ ਜੁੜਨ ਲਈ ਵੈਬਸਾਈਟ ਕੀਤੀ ਲਾਂਚ

Official portrait of President Donald J. Trump, Friday, October 6, 2017. (Official White House photo by Shealah Craighead)

ਵਾਸ਼ਿੰਗਟਨ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਵੈਬਸਾਈਟ 45 ਆਫਿਸ ਕਾਮ ਲਾਂਚ ਕੀਤੀ ਹੈ। ਇਸ ਨੂੰ ਰਾਸ਼ਟਰਪਤੀ ਵਜੋਂ ਟਰੰਪ ਵੱਲੋਂ ਕੀਤੇ ਗਏ ਸਾਰੇ ਕੰਮਾਂ ਦੀ ਜਾਣਕਾਰੀ ਨਾਲ ਜਨਤਾ ਨਾਲ ਸਿੱਧੇ ਜੁੜਨ ਦਾ ਪਲੇਟਫਾਰਮ ਬਣਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਟਰੰਪ ਸਿੱਧੇ ਜਨਤਾ ਨਾਲ ਜੁੜ ਕੇ 2024 ਦੀਆਂ ਚੋਣਾਂ ਸਬੰਧੀ ਤਿਆਰੀਆਂ ਵਿੱਚ ਲੱਗੇ ਹੋਏ ਹਨ। ਉਸੇ ਲੜੀ ਵਿੱਚ ਇਹ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਵੈਬਸਾਈਟ ਦੇ ਮੁੱਖ ਪੰਨੇ ਉੱਤੇ ਉਨ੍ਹਾਂ ਦੀ ਫੋਟੋ ਨੂੰ ਪ੍ਰਮੁੱਖ ਸਥਾਨ ਦਿੱਤਾ ਗਿਆ ਹੈ। ਇਸ ਵੈਬਸਾਈਟ ਨਾਲ ਅਮਰੀਕੀ ਜਨਤਾ ਉਨ੍ਹਾਂ ਨੂੰ ਵਧਾਈ ਦੇਣ ਦੇ ਨਾਲ ਕਿਸੇ ਵੀ ਵਿਸ਼ੇ ‘ਤੇ ਰਾਇ ਦੇ ਸਕਦੇ ਹਨ। ਜ਼ਿਕਰਯੋਗ ਹੈ ਕਿ ਛੇ ਜਨਵਰੀ ਨੂੰ ਕੈਪੀਟਲ ਹਿੱਲ ‘ਚ ਹਿੰਸਾ ਪਿੱਛੋਂ ਇੰਟਰਨੈਟ ਮੀਡੀਆ ਦੇ ਕਈ ਪਲੇਟਫਾਰਮਾਂ ਨੇ ਟਰੰਪ ਉਤੇ ਰੋਕ ਲਾ ਦਿੱਤੀ ਸੀ। ਉਸ ਪਿੱਛੋਂ ਪਹਿਲੀ ਵਾਰ ਇਸ ਵੈਬਸਾਈਟ ਨਾਲ ਟਰੰਪ ਜਨਤਾ ਨਾਲ ਜੁੜਨ ਲੱਗੇ ਹਨ। ਪਿਛਲੀਆਂ ਚੋਣਾਂ ਵਿੱਚ ਹਾਰ ਦੇ ਬਾਵਜੂਦ ਟਰੰਪ ਹਾਰ ਮੰਨਣ ਨੂੰ ਤਿਆਰ ਨਹੀਂ ਸਨ। ਉਨ੍ਹਾਂ ਨੇ ਇਸ ਲਈ ਸੁਪਰੀਮ ਕੋਰਟ ਤੱਕ ਦਾ ਦਰਵਾਜ਼ਾ ਖੜਕਾਇਆ ਸੀ।

 

Check Also

ਦੱਖਣੀ ਅਫਰੀਕਾ ਦੀ ਡਰਬਨ ਅਦਾਲਤ ਦਾ ਫੈਸਲਾ

ਮਹਾਤਮਾ ਗਾਂਧੀ ਦੀ ਪੜਪੋਤੀ ਨੂੰ ਧੋਖਾਧੜੀ ਦੇ ਦੋਸ਼ ‘ਚ ਸੁਣਾਈ 7 ਸਾਲ ਦੀ ਕੈਦ ਦੀ …