ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਨਾਬਾਲਗ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਆਸਾ ਰਾਮ ਦੀ ਅੰਤ੍ਰਿਮ ਜ਼ਮਾਨਤ ‘ਤੇ ਰਿਹਾਈ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਆਸਾ ਰਾਮ ਨੇ ਸਿਹਤ ਦੇ ਅਧਾਰ ‘ਤੇ ਅੰਤ੍ਰਿਮ ਜ਼ਮਾਨਤ ‘ਤੇ ਰਿਹਾਈ ਲਈ ਅਦਾਲਤ ਵਿਚ ਅਰਜ਼ੀ ਦਿੱਤੀ ਸੀ। ਮਾਨਯੋਗ ਜੱਜ ਬੀ ਲੋਕੁਰ ਅਤੇ ਆਰ ਕੇ ਅਗਰਵਾਲ ਦੀ ਬੈਂਚ ਨੇ ਆਸਾ ਰਾਮ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਏਮਜ਼ ਨੂੰ ਤਿੰਨ ਮੈਂਬਰੀ ਮੈਡੀਕਲ ਬੋਰਡ ਗਠਿਤ ਕਰਕੇ ਆਸਾ ਰਾਮ ਦੀ ਮੈਡੀਕਲ ਜਾਂਚ ਕਰਨ ਦਾ ਆਦੇਸ਼ ਦਿੱਤਾ ਹੈ। ਅਦਾਲਤ ਨੇ ਏਮਜ਼ ਨੂੰ 10 ਦਿਨਾਂ ਵਿਚ ਜਾਂਚ ਰਿਪੋਰਟ ਸੌਂਪਣ ਲਈ ਕਿਹਾ ਹੈ। ਉਧਰ ਆਸਾ ਰਾਮ ਵਲੋਂ ਦਲੀਲ ਦਿੰਦਿਆਂ ਰਾਜੂ ਰਾਮਚੰਦਰਨ ਨੇ ਕਿਹਾ ਕਿ ਆਸਾ ਰਾਮ ਨੂੰ ਦੋ ਮਹੀਨੇ ਦੀ ਜ਼ਮਾਨਤ ਦਿੱਤੀ ਜਾਵੇ ਤਾਂ ਉਹ ਆਪਣਾ ਇਲਾਜ ਕਰਵਾ ਸਕਣ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …