Breaking News
Home / ਦੁਨੀਆ / ਨਿਊਜਰਸੀ ਨੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ‘ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦਿਵਸ’ ਵਜੋਂ ਐਲਾਨਿਆ

ਨਿਊਜਰਸੀ ਨੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ‘ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦਿਵਸ’ ਵਜੋਂ ਐਲਾਨਿਆ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੀ ਨਿਊਜਰਸੀ ਸੈਨੇਟ ਦੇ ਪ੍ਰਧਾਨ ਸਟੀਵ ਸਵੀਨੀ ਅਤੇ ਅਸੈਂਬਲੀ ਦੇ ਸਪੀਕਰ ਕ੍ਰੈਗ ਕੌਗਲਿਨ ਨੇ ਈਸਟ ਕੋਸਟ ‘ਚ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਂਦੇ ਹੋਏ ਪ੍ਰਕਾਸ਼ ਪੁਰਬ ਨੂੰ ‘ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦਿਵਸ’ ਵਜੋਂ ਮਾਨਤਾ ਦੇਣ ਵਾਲੇ ਮਤੇ ਨੂੰ ਪਾਸ ਕਰ ਦਿੱਤਾ। ਫ਼ੈਸਲਾ ਕੀਤਾ ਗਿਆ ਕਿ ਪ੍ਰਕਾਸ਼ ਪੁਰਬ ਨੂੰ ਹਰ ਸਾਲ ਮਨਾਇਆ ਜਾਵੇਗਾ।
ਉਨ੍ਹਾਂ ਨੇ ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਉਕਤ ਪਾਸ ਕੀਤੇ ਮਤੇ ਨਾਲ ਸਨਮਾਨਿਤ ਵੀ ਕੀਤਾ। ਸੈਨੇਟ ਦੇ ਪ੍ਰਧਾਨ ਸਵੀਨੀ ਨੇ ਕਿਹਾ ਕਿ ਦੂਜਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਤੋਂ ਵੱਧ ਹੋਰ ਕੋਈ ਦਲੇਰੀ ਨਹੀਂ ਹੈ ਅਤੇ ਅਸੀਂ ਗੁਰੂ ਤੇਗ ਬਹਾਦਰ ਜੀ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ‘ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦਿਵਸ’ ਵਜੋਂ ਮਾਨਤਾ ਦਿੰਦੇ ਹਾਂ।
ਇਸ ਮੌਕੇ ਨਿਊਜਰਸੀ ਦੇ ਸਾਰੇ ਸਿੱਖਾਂ ਦੀ ਤਰਫੋਂ, ਨਿਊਜਰਸੀ ਵਿਧਾਨ ਸਭਾ ਦੇ ਇਸ ਕਾਰਜ ਦੀ ਦਿਲੋਂ ਸ਼ਲਾਘਾ ਕੀਤੀ ਗਈ ਅਤੇ ਵਿਸ਼ੇਸ਼ ਤੌਰ ‘ਤੇ ਸੈਨੇਟ ਦੇ ਪ੍ਰਧਾਨ ਸਟੀਵ ਸਵੀਨੀ ਅਤੇ ਸਪੀਕਰ ਕ੍ਰੈਗ ਕੌਗਲਿਨ ਦਾ ਧੰਨਵਾਦ ਕੀਤਾ।
ਇਸ ਮੌਕੇ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰ ਹਰਜਿੰਦਰ ਸਿੰਘ ਨੇ ਕਿਹਾ ਨਿਉਜਰਸੀ ਨੇ ਕਈ ਮਹੱਤਵਪੂਰਨ ਕਾਨੂੰਨ ਪਾਸ ਕੀਤੇ ਜੋ ਕਿ ਹੁਣ ਇਸ ਧਰਤੀ ਦੇ ਕਾਨੂੰਨ ਹਨ। 14 ਅਪ੍ਰੈਲ ਨੂੰ ‘ਸਿੱਖ ਦਿਵਸ’ ਵਜੋਂ ਅਪ੍ਰੈਲ ਦਾ ਮਹੀਨਾ ‘ਸਿੱਖ ਜਾਗਰੂਕਤਾ ਅਤੇ ਪ੍ਰਸੰਸਾ ਮਹੀਨਾ’ ਵਜੋਂ ਸਿੱਖਾਂ ਦੇ ਵੱਧ ਰਹੇ ਪ੍ਰਭਾਵ ਨੂੰ ਦਰਸਾਉਂਦਾ ਹੈ। ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਸੁਤੰਤਰਤਾ ਦਿਵਸ ਅਤੇ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ 18 ਅਪ੍ਰੈਲ, 2021 ਨੂੰ ਮਨਾਇਆ ਜਾਵੇਗਾ।

 

Check Also

ਮਾਸਕੋ ’ਚ ਅੱਤਵਾਦੀ ਹਮਲੇ ਦੌਰਾਨ 60 ਵਿਅਕਤੀਆਂ ਦੀ ਹੋਈ ਮੌਤ

ਇਸਲਾਮਿਕ ਸਟੇਟ ਨੇ ਹਮਲੇ ਦੀ ਲਈ ਜ਼ਿੰਮੇਵਾਰੀ ਮਾਸਕੋ/ਬਿਊਰੋ ਨਿਊਜ਼ : ਰੂਸ ਦੀ ਰਾਜਧਾਨੀ ਮਾਸਕੋ ’ਚ …