ਟੋਰਾਂਟੋ/ਹਰਜੀਤ ਸਿੰਘ ਬਾਜਵਾ
ਪੰਜਾਬੀ ਸੱਭਿਆਚਾਰ ਨੂੰ ਦੇਸਾਂ-ਵਿਦੇਸ਼ਾਂ ਵਿੱਚ ਪ੍ਰਫੁੱਲਤ ਕਰਨ, ਪੰਜਾਬੀ ਲੋਕ ਨਾਚ ਭੰਗੜੇ ਨੂੰ ਅੰਤਰ-ਰਾਸ਼ਟਰੀ ਪ੍ਰਸਿੱਧੀ ਦਿਵਾਉਣ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪ੍ਰਸਿੱਧ ਭੰਗੜਾ ਕੋਚ, ਕੁਸ਼ਲ ਅਧਿਆਧਕ, ਪੰਜਾਬੀ ਦੇ ਵਿਦਵਾਨ ਅਤੇ ਆਪਣੀ ਲਿਆਕਤ ਅਤੇ ਯੋਗਤਾ ਸਦਕਾ ਜ਼ਿੰਦਗੀ ਵਿੱਚ ਵੱਖ-ਵੱਖ ਕਾਲਜਾਂ ਵਿੱਚ ਲੈਕਚਰਾਰ ਤੋਂ ਲੈ ਕੇ ਗੁਰੂ ਨਾਨਕ ਦੇਵ ਯੁਨੀਵਰਸਿਟੀ ਅੰਮ੍ਰਿਤਸਰ ਦੇ ਰਜ਼ਿਸਟਰਾਰ ਦਾ ਸਫਰ ਤਹਿ ਕਰਨ ਵਾਲੇ ਪ੍ਰਿੰਸੀਪਲ ਇੰਦਰਜੀਤ ਸਿੰਘ ਦੀ ਮੌਤ ਤੇ ਦੇਸ਼-ਵਿਦੇਸ਼ ਵਿੱਚ ਉਹਨਾਂ ਦੇ ਚਾਹੁਣ ਵਾਲਿਆਂ ਵਿੱਚ ਸੋਗ ਪਾਇਆ ਜਾ ਰਿਹਾ ਹੈ। ਸੰਦੀਪ ਸਿੰਘ ਭੱਟੀ ਨੇ ਦੁਖੀ ਮਨ ਨਾਲ ਦੱਸਿਆ ਕਿ ਪ੍ਰਿੰਸੀਪਲ ਇੰਦਰਜੀਤ ਸਿੰਘ ਨਾ ਸਿਰਫ ਇੱਕ ਅਧਿਆਪਕ ਅਤੇ ਭੰਗੜਾ ਕੋਚ ਹੀ ਸਨ ਸਗੋਂ ਉਹ ਹਰ ਇੱਕ ਲਈ ਰਾਹ-ਦਸੇਰਾ ਵੀ ਸਨ। ਇਹੀ ਕਾਰਨ ਹੈ ਕਿ ਉਹਨਾਂ ਦੇ ਵਿਦਿਆਰਥੀ/ਸਿੱਖਿਅਰਥੀ ਅੱਜ ਦੇਸਾਂ-ਵਿਦੇਸ਼ਾਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਚੰਗਾ ਨਾਮਣਾ ਖੱਟ ਰਹੇ ਹਨ। ਇਸ ਤੋਂ ਇਲਾਵਾ ਪਰਮਜੀਤ ਸਿੰਘ ਜੱਸ, ਸੰਜੀਵ ਭਨੋਟ, ਅਮਰਜੀਤ ਸਿੰਘ ਕੈਲੇਫੋਰਨੀਆ, ਨਰਿੰਦਰ ਔਜਲਾ, ਬਲਜੀਤ ਮੰਡ ਅਤੇ ਰਮਿੰਦਰ ਔਜਲਾ ਆਦਿ ਨੇ ਵੀ ਪ੍ਰਿੰਸੀਪਲ ਇੰਦਰਜੀਤ ਸਿੰਘ ਦੀ ਮੌਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …