22 C
Toronto
Sunday, August 30, 2026
spot_img
Homeਪੰਜਾਬਭਾਜਪਾ ਆਗੂਆਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ

ਭਾਜਪਾ ਆਗੂਆਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ

ਭਾਜਪਾ ਆਗੂਆਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨਭਾਜਪਾ ਦਾ ਆਰੋਪ : ਅਰੁਣ ਨਾਰੰਗ ‘ਤੇ ਹਮਲਾ ਕਾਂਗਰਸ ਦੀ ਸ਼ਹਿ ਨਾਲ ਹੋਇਆ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਆਗੂਆਂ ਨੇ ਅਰੁਣ ਨਾਰੰਗ ‘ਤੇ ਹੋਏ ਹਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ। ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਦੋ ਹੋਰ ਭਾਜਪਾ ਆਗੂਆਂ ਨੇ ਇਸ ਮੌਕੇ ਕੱਪੜੇ ਲਾਹ ਕੇ ਰੋਹ ਪ੍ਰਗਟਾਇਆ। ਇਸ ਤੋਂ ਪਹਿਲਾਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਅਗਵਾਈ ਵਿੱਚ ਭਾਜਪਾ ਆਗੂਆਂ ਦਾ ਵਫ਼ਦ ਰਾਜਪਾਲ ਨੂੰ ਵੀ ਮਿਲਿਆ। ਰਾਜਪਾਲ ਨੇ ਅਰੁਣ ਨਾਰੰਗ ‘ਤੇ ਹੋਏ ਹਮਲੇ ਦੀ ਰਿਪੋਰਟ ਪੰਜਾਬ ਸਰਕਾਰ ਤੋਂ ਤਲਬ ਕਰ ਲਈ ਹੈ। ਰਾਜਪਾਲ ਵੀਪੀ ਸਿੰਘ ਬਦਨੌਰ ਨੇ ਇਸ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਵੀ ਕੀਤੀ ਹੈ। ਭਾਜਪਾ ਦੇ ਵਫਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਦਿਆਂ ਇਸ ਘਟਨਾ ਪਿੱਛੇ ਕਾਂਗਰਸ ਦਾ ਹੱਥ ਦੱਸਿਆ।
ਭਾਜਪਾ ਆਗੂਆਂ ਨੇ ਕਿਹਾ ਕਿ ਭਾਜਪਾ ਵਿਧਾਇਕ ‘ਤੇ ਹੋਇਆ ਹਿੰਸਕ ਹਮਲਾ ਸੱਤਾਧਾਰੀ ਪਾਰਟੀ ਦੀ ਸ਼ਹਿ ਨਾਲ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਾਂਗਰਸ ਸਰਕਾਰ ਨੂੰ ਬਰਖਾਸਤ ਕਰਨ ਅਤੇ ਰਾਜ ‘ਚ ਅਮਨ-ਕਾਨੂੰਨ ਦੀ ਸਥਿਤੀ ਬਹਾਲ ਕਰਨ ਦੀ ਮੰਗ ਕੀਤੀ। ਉੱਧਰ ਰਾਜਪਾਲ ਨੇ ਭਾਜਪਾ ਵਿਧਾਇਕ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ।

 

 

RELATED ARTICLES
POPULAR POSTS