5.7 C
Toronto
Tuesday, October 28, 2025
spot_img
Homeਪੰਜਾਬਪੰਜਾਬੀ ਗਾਇਕ ਦਿਲਜਾਨ ਦੀ ਸੜਕ ਹਾਦਸੇ 'ਚ ਮੌਤ

ਪੰਜਾਬੀ ਗਾਇਕ ਦਿਲਜਾਨ ਦੀ ਸੜਕ ਹਾਦਸੇ ‘ਚ ਮੌਤ

ਚੰਡੀਗੜ੍ਹ : ਪੰਜਾਬ ਦੇ ਪ੍ਰਸਿੱਧ, ਸੁਰੀਲੇ ਤੇ ਨੌਜਵਾਨ ਗਾਇਕ ਦਿਲਜਾਨ ਦੀ ਅੰਮ੍ਰਿਤਸਰ ਨੇੜੇ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਦਿਲਜਾਨ ਦੀ ਪਤਨੀ ਤੇ ਬੇਟੀ ਕੈਨੇਡਾ ਵਿਚ ਹਨ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਤੋਂ ਕਰਤਾਰਪੁਰ ਜਾਂਦੇ ਸਮੇਂ ਜੰਡਿਆਲਾ ਗੁਰੂ ਨੇੜੇ ਦਿਲਜਾਨ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਦੌਰਾਨ ਦਿਲਜਾਨ ਦੀ ਜਾਨ ਚਲੇ ਗਈ। ਦੱਸਿਆ ਜਾ ਰਿਹਾ ਹੈ ਕਿ ਦਿਲਜਾਨ ਦੀ ਕਾਰ ਤੇਜ਼ ਰਫ਼ਤਾਰ ਵਿੱਚ ਸੀ, ਜਦੋਂ ਕਾਰ ਪੁਲ ਉਪਰ ਪਹੁੰਚੀ ਤਾਂ ਉਹ ਸੜਕ ‘ਤੇ ਖੜ੍ਹੇ ਟਰੱਕ ਵਿਚ ਜਾ ਵੱਜੀ, ਜਿਸ ਕਾਰਨ ਕਾਰ ਦਾ ਅਗਲਾ ਹਿੱਸਾ ਤਬਾਹ ਹੋ ਗਿਆ। ਏਐੱਸਆਈ ਬਲਰਾਜ ਸਿੰਘ ਨੇ ਦੱਸਿਆ ਕਿ ਹਾਦਸੇ ਮਗਰੋਂ ਉਥੋਂ ਲੰਘ ਰਹੇ ਆਨੰਦਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੇ ਦਿਲਜਾਨ ਨੂੰ ਗੱਡੀ ਵਿੱਚੋਂ ਕੱਢ ਕੇ ਨੇੜਲੇ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦਿਲਜਾਨ ਸਾਲ 2012 ਵਿਚ ਰਿਐਲਟੀ ਸ਼ੋਅ ‘ਸੁਰ ਸ਼ੇਤਰ’ ਦਾ ਰਨਰਜ਼ ਅੱਪ ਰਿਹਾ ਹੈ ਤੇ ਉਸ ਨੇ ‘ਆਵਾਜ਼ ਪੰਜਾਬ ਦੀ’ ਵਿੱਚ ਵੀ ਹਿੱਸਾ ਲਿਆ ਸੀ।

 

RELATED ARTICLES
POPULAR POSTS