8.4 C
Toronto
Friday, October 24, 2025
spot_img
Homeਪੰਜਾਬਆਮ ਆਦਮੀ ਪਾਰਟੀ 7 ਅਪ੍ਰੈਲ ਤੋਂ ਪੰਜਾਬ 'ਚ ਸ਼ੁਰੂ ਕਰੇਗੀ 'ਜਨ ਅੰਦੋਲਨ'

ਆਮ ਆਦਮੀ ਪਾਰਟੀ 7 ਅਪ੍ਰੈਲ ਤੋਂ ਪੰਜਾਬ ‘ਚ ਸ਼ੁਰੂ ਕਰੇਗੀ ‘ਜਨ ਅੰਦੋਲਨ’

ਪੰਜਾਬ ‘ਚ ਲੋਕਾਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਜਾਣ : ਭਗਵੰਤ ਮਾਨ
ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪਾਰਟੀ 7 ਅਪਰੈਲ ਤੋਂ ਪੰਜਾਬ ਵਿਚ ਜਨ ਅੰਦੋਲਨ ਸ਼ੁਰੂ ਕਰੇਗੀ। ਉਨ੍ਹਾਂ ਜਲੰਧਰ ‘ਚ ਰਸਮੀ ਤੌਰ ‘ਤੇ ਬਿਜਲੀ ਦੇ ਬਿੱਲ ਫੂਕ ਕੇ ਵਿਰੋਧ ਪ੍ਰਦਰਸ਼ਨ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਜਾਣ। ਭਗਵੰਤ ਮਾਨ ਨੇ ਕਿਹਾ ਕਿ ਜੇ ਦਿੱਲੀ ‘ਚ ਕੇਜਰੀਵਾਲ ਸਰਕਾਰ ਲੋਕਾਂ ਨੂੰ ਮੁਫਤ ‘ਚ ਬਿਜਲੀ ਦੇ ਸਕਦੀ ਹੈ, ਤਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ। ਪਾਰਟੀ ਦੇ ਆਗੂ ਰਾਘਵ ਚੱਢਾ ਨੇ ਦਿੱਲੀ ਦੇ ਬਿਜਲੀ ਬਿੱਲਾਂ ਤੇ ਪੰਜਾਬ ਦੇ ਬਿਜਲੀ ਬਿੱਲਾਂ ਦੀ ਤੁਲਨਾ ਕੀਤੀ ਤੇ ਦੱਸਿਆ ਕਿ ਕਿਵੇਂ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਦਿੱਲੀ ਬਿਜਲੀ ਪੈਦਾ ਕਰਨ ਵਾਲਾ ਸੂਬਾ ਨਹੀਂ ਹੈ, ਫਿਰ ਵੀ ਉੱਥੇ ਮੁੱਲ ਖਰੀਦ ਕੇ ਵੀ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਜਦਕਿ ਪੰਜਾਬ ਬਿਜਲੀ ਪੈਦਾ ਕਰਨ ਵਾਲਾ ਸੂਬਾ ਹੈ, ਫਿਰ ਵੀ ਇੱਥੇ ਬਿਜਲੀ ਦੀਆਂ ਦਰਾਂ ਸਭ ਤੋਂ ਵੱਧ ਹਨ। ਭਗਵੰਤ ਮਾਨ ਨੇ ਕਿਹਾ ਕਿ ਬਿਜਲੀ ਕੰਪਨੀਆਂ ਨਾਲ ਜਿਹੜਾ ਇਕਰਾਰ ਕੀਤਾ ਸੀ ਉਹ ਇਕ ਤਰ੍ਹਾਂ ਨਾਲ ਪੰਜਾਬ ਦੇ ਲੋਕਾਂ ਨੂੰ ਲੁੱਟਣ ਦੇ ਸਮਝੌਤੇ ‘ਤੇ ਸਹੀ ਪਾਈ ਗਈ ਸੀ। ਜਰਨੈਲ ਸਿੰਘ ਅਤੇ ਰਾਘਵ ਚੱਢਾ ਨੇ ਦਿੱਲੀ ਅਤੇ ਪੰਜਾਬ ਦੇ ਲੋਕਾਂ ਦੇ ਘਰਾਂ ਦੇ ਬਿਜਲੀ ਬਿੱਲ ਦਿਖਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਉਹ ਦਿੱਲੀ ਵਾਂਗ ਬਿਜਲੀ ਬਿੱਲ ਘੱਟ ਕਰਨ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਅਮਨ ਅਰੋੜਾ, ਬਲਜਿੰਦਰ ਕੌਰ ਤੇ ਮੀਤ ਹੇਅਰ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਆਉਂਦੇ ਸਾਲ 2022 ਵਿਚ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਸਾਰੀਆਂ ਰਾਜਨੀਤਕ ਪਾਰਟੀਆਂ ਨੇ ਆਪੋ-ਆਪਣੇ ਢੰਗ ਨਾਲ ਸਿਆਸੀ ਸਰਗਰਮੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ।

RELATED ARTICLES
POPULAR POSTS