6.2 C
Toronto
Friday, October 24, 2025
spot_img
Homeਪੰਜਾਬਵਿਸਾਖੀ ਵੀ ਦਿੱਲੀ ਦੀਆਂ ਸਰਹੱਦਾਂ 'ਤੇ ਮਨਾਉਣਗੇ ਕਿਸਾਨ

ਵਿਸਾਖੀ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਮਨਾਉਣਗੇ ਕਿਸਾਨ

ਸੰਯੁਕਤ ਕਿਸਾਨ ਮੋਰਚੇ ਦਾ ਫੈਸਲਾ – 10 ਅਪ੍ਰੈਲਨੂੰ ਦਿੱਲੀ ਦੇ ਬਾਰਡਰ ਕਰਾਂਗੇ ਜਾਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਲਿਆਂਦੇ ਵਿਵਾਦਤ ਖੇਤੀ ਕਾਨੂੰਨਾਂ ਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਹੁਣ ਦਿੱਲੀ ਦੇ ਦੁਆਲੇ ਦੀ ਪੈਰੀਫਰਲ ਰੋਡ ‘ਕੁੰਡਲੀ ਮਾਨੇਸਰ-ਪਲਵਲ’ ਅਤੇ ‘ਕੁੰਡਲੀ-ਗਾਜ਼ੀਆਬਾਦ-ਪਲਵਲ’ ਨੂੰ 10 ਅਪਰੈਲ ਨੂੰ 24 ਘੰਟੇ ਲਈ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। 13 ਅਪਰੈਲ ਨੂੰ ਵਿਸਾਖੀ ਦਾ ਤਿਉਹਾਰ ਵੀ ਦਿੱਲੀ ਦੀਆਂ ਚਾਰੋਂ ਹੱਦਾਂ ਉਪਰ ਮਨਾਉਣ ਸਮੇਤ ਡਾ. ਬੀ. ਆਰ. ਅੰਬੇਦਕਰ ਦਾ ਜਨਮ ਦਿਨ ‘ਸੰਵਿਧਾਨ ਬਚਾਓ ਦਿਵਸ’ ਦੇ ਰੂਪ ਵਿੱਚ 14 ਅਪਰੈਲ ਨੂੰ ਮਨਾਇਆ ਜਾਵੇਗਾ। ਮਜ਼ਦੂਰ ਦਿਵਸ ਮੌਕੇ 1 ਮਈ ਨੂੰ ਸਾਰਾ ਦਿਨ ‘ਮਜ਼ਦੂਰ-ਕਿਸਾਨ ਏਕਤਾ’ ਦੇ ਲੇਖੇ ਲਾਇਆ ਜਾਵੇਗਾ। ਪੰਜਾਬ ਦੀਆਂ 32 ਕਿਸਾਨ ਯੂਨੀਅਨਾਂ ਤੇ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਸਾਰੀਆਂ ਜਥੇਬੰਦੀਆਂ ਵੱਲੋਂ 5 ਅਪਰੈਲ ਨੂੰ ਕੌਮੀ ਪੱਧਰ ‘ਤੇ ‘ਐਫਸੀਆਈ’ ਦਫ਼ਤਰਾਂ ਦਾ ਘਿਰਾਓ ਕਰਨ ਲਈ ਸਿੰਘੂ ਬਾਰਡਰ ‘ਤੇ ਹਾਜ਼ਰ ਕਿਸਾਨ ਆਗੂਆਂ ਨੇ ਬੈਠਕ ਕਰਕੇ ਚਰਚਾ ਕੀਤੀ। ਮਈ ਦੇ ਪਹਿਲੇ ਹਫ਼ਤੇ ਸੰਸਦ ਵੱਲ ਮਾਰਚ ਵੀ ਕੀਤਾ ਜਾਵੇਗਾ। ਪ੍ਰੈੱਸ ਕਾਨਫਰੰਸ ਵਿੱਚ ਗੁਰਨਾਮ ਸਿੰਘ ਚੜੂਨੀ, ਪ੍ਰੇਮ ਸਿੰਘ ਭੰਗੂ, ਸਤਨਾਮ ਸਿੰਘ ਅਜਨਾਲਾ, ਰਵਿੰਦਰ ਕੌਰ, ਸੰਤੋਖ ਸਿੰਘ, ਬੂਟਾ ਸਿੰਘ ਬੁਰਜਗਿੱਲ, ਜੋਗਿੰਦਰ ਨੈਨ ਤੇ ਪ੍ਰਦੀਪ ਧਨਖੜ ਹਾਜ਼ਰ ਸਨ।
ਕਿਸਾਨ ਆਗੂਆਂ ਨੇ ਦੱਸਿਆ ਕਿ ਮੋਰਚੇ ਦੀ ਅਗਵਾਈ ਹੇਠ ‘ਸੰਸਦ ਮਾਰਚ’ ਮਈ ਦੇ ਪਹਿਲੇ ਪੰਦਰਵਾੜੇ ਵਿੱਚ ਕੀਤਾ ਜਾਵੇਗਾ। ਇਸ ਵਿੱਚ ਔਰਤਾਂ, ਦਲਿਤ-ਆਦਿਵਾਸੀ-ਬਹੁਜਨ, ਬੇਰੁਜ਼ਗਾਰ ਨੌਜਵਾਨ ਅਤੇ ਸਮਾਜ ਦਾ ਹਰ ਵਰਗ ਸ਼ਾਮਲ ਹੋਵੇਗਾ। ਸ਼ਾਂਤਮਈ ਲੋਕ ਆਪਣੇ ਵਾਹਨਾਂ ਵਿਚ ਆਪਣੇ ਪਿੰਡਾਂ ਤੋਂ ਦਿੱਲੀ ਦੀਆਂ ਸਰਹੱਦਾਂ ਤੱਕ ਆਉਣਗੇ। ਇਸ ਤੋਂ ਬਾਅਦ ਦਿੱਲੀ ਦੀਆਂ ਕਈ ਹੱਦਾਂ ਤੋਂ ਸੰਸਦ ਤੱਕ ਪੈਦਲ ਮਾਰਚ ਕੀਤਾ ਜਾਵੇਗਾ। ਨਿਰਧਾਰਿਤ ਤਰੀਕ ਦਾ ਐਲਾਨ ਆਉਣ ਵਾਲੇ ਦਿਨਾਂ ਵਿੱਚ ਕੀਤਾ ਜਾਵੇਗਾ।

 

RELATED ARTICLES
POPULAR POSTS