ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਪਾਰਟੀ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੰਗ ਕੀਤੀ ਹੈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿਚ ਦੋ ਸਿੱਖ ਪਾਰਲੀਮੈਂਟ ਮੈਂਬਰਾਂ ਨੂੰ ਚੁਣ ਕੇ ਭੇਜਣ ਲਈ ਲੋਂੜੀਦੀ ਕਾਰਵਾਈ ਤੁਰੰਤ ਕਰਵਾਈ ਜਾਵੇ। ਉਹਨਾਂ ਕਿਹਾ ਕਿ ਨੰਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਐਕਟ-1956ઠਤਹਿਤ ਸਿੱਖ ਪਾਰਲੀਮੈਂਟ ਮੈਂਬਰਾਂ ਵਿੱਚੋਂ ਦੋ ਐਮ.ਪੀ. ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਲਈ ਚੁਣੇ ਜਾਣੇ ਲਾਜ਼ਮੀ ਹਨ।ਲੋਕ ਸਭਾ ‘ਚ ਇਹ ਮਾਮਲਾ ਉਠਾਉਂਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਭਾਜਪਾ ਦੀ ਮਹਾਰਾਸ਼ਟਰਾ ਸਰਕਾਰ ਨੇ ਇਹ ਚੋਣ ਕਰਾਉਣ ਤੋਂ ਬਿਨਾਂ ਹੀ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਗਠਨ ਕਰਨ ਸਬੰਧੀ ਨੋਟੀਫੀਕੇਸ਼ਨ ਕਰ ਦਿੱਤਾ ਹੈ ਜੋ ਸਿੱਖ ਪਾਰਲੀਮੈਂਟ ਮੈਂਬਰਾਂ ਦੇ ਕਾਨੂੰਨੀ ਹੱਕ ਉੱਤੇ ਛਾਪਾ ਮਾਰਨ ਦੇ ਬਰਾਬਰ ਹੈ।
Home / ਭਾਰਤ / ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਲਈ ਦੋ ਸਿੱਖ ਪਾਰਲੀਮੈਂਟ ਮੈਂਬਰਾਂ ਦੀ ਚੋਣ ਕਰਵਾਈ ਜਾਵੇ : ਚੰਦੂਮਾਜਰਾ
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …