-7.4 C
Toronto
Tuesday, March 3, 2026
spot_img
Homeਪੰਜਾਬਕਿਸਾਨੀ ਸੰਘਰਸ਼ ਤੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਕਿਸਾਨੀ ਸੰਘਰਸ਼ ਤੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਸਿੰਘੂ ਬਾਰਡਰ ‘ਤੇ ਸ਼ਹੀਦ ਹੋਏ ਕਿਸਾਨ ਜੋਗਿੰਦਰ ਸਿੰਘ ਨੂੰ ਵੀ ਸ਼ਰਧਾਂਜਲੀਆਂ ਭੇਂਟ
ਨਵਾਂਸ਼ਹਿਰ/ਬਿਊਰੋ ਨਿਊਜ਼
ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਤੋਂ ਪਰਤਦਿਆਂ ਜਿਲ੍ਹਾ ਨਵਾਂਸ਼ਹਿਰ ਦੇ ਬੰਗਾ ਬਲਾਕ ਦੇ ਪਿੰਡ ਮਾਹਿਲ ਗਹਿਲਾਂ ਦੇ ਕਿਸਾਨ ਪਰਮਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ । ਪਰਮਜੀਤ ਸਿੰਘ ਪਿਛਲੇ ਚਾਰ-ਪੰਜ ਦਿਨਾਂ ਤੋਂ ਦਿੱਲੀ ਕਿਸਾਨ ਸੰਘਰਸ ਮੋਰਚੇ ਵਿਚ ਗਏ ਹੋਏ ਸਨ। ਪਿੰਡ ਮਹਿਲ ਗਹਿਲਾ ਵਿਚ ਉਨ੍ਹਾਂ ਦੀ ਮੌਤ ਦੀ ਖਬਰ ਫੈਲਦਿਆਂ ਹੀ ਸੋਗ ਦੀ ਲਹਿਰ ਛਾ ਗਈ। ਦੂਜੇ ਪਾਸੇ ਸਿੰਘੂ ਬਾਰਡਰ ‘ਤੇ ਸ਼ਹੀਦ ਹੋਏ ਜ਼ਿਲ੍ਹਾ ਅੰਮ੍ਰਿਤਸਰ ਦੇ ਕਿਸਾਨ ਜੋਗਿੰਦਰ ਸਿੰਘ ਨੂੰ ਅੱਜ ਵੱਖ-ਵੱਖ ਕਿਸਾਨ/ਮਜ਼ਦੂਰ, ਜਥੇਬੰਦੀਆਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਕਿਸਾਨ ਆਗੂਆਂ ਨਿਰਮਲ ਸਿੰਘ ਠੱਠਾ, ਦੀਦਾਰ ਸਿੰਘ, ਸਵਰਨ ਸਿੰਘ, ਮਲੂਕ ਸਿੰਘ, ਰਾਮ ਸਿੰਘ ਨੇ ਸ਼ਹੀਦ ਕਿਸਾਨ ਜੋਗਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਵੀ ਪ੍ਰਗਟਾਇਆ।

 

RELATED ARTICLES
POPULAR POSTS