ਕਿਹਾ ਭਾਜਪਾ ਆਗੂਆਂ ‘ਤੇ ਹਮਲਿਆਂ ਲਈ ਕੈਪਟਨ ਸਰਕਾਰ ਜ਼ਿੰਮੇਵਾਰ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਵਿੱਚ ਲਗਾਤਾਰ ਸੱਤਾ ਗਰਮਾਉਂਦੀ ਜਾ ਰਹੀ ਹੈ ਹਾਲਾਂਕਿ ਵਿਧਾਨ ਸਭਾ ਚੋਣਾਂ ‘ਚ ਅਜੇ ਇਕ ਸਾਲ ਦਾ ਸਮਾਂ ਪਿਆ ਹੈ ਪਰ ਇਸ ਦੇ ਬਾਵਜੂਦ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਵੋਟਰਾਂ ਨੂੰ ਭਰਮਾਉਣ ਲਈ ਇੱਕ ਦੂਜੇ ‘ਤੇ ਹਮਲੇ ਕੀਤੇ ਜਾ ਰਹੇ ਹਨ। ਅੱਜ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਲੁਧਿਆਣਾ ਪਹੁੰਚੇ ਜਿੱਥੇ ਉਨ੍ਹਾਂ ਨੇ ਪੰਜਾਬ ਦੀ ਕੈਪਟਨ ਸਰਕਾਰ ਦੀ ਚਾਰ ਸਾਲਾ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਅਤੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿਚ ਜੋ ਭਾਜਪਾ ਆਗੂਆਂ ‘ਤੇ ਲਗਾਤਾਰ ਹਮਲੇ ਹੋ ਰਹੇ ਹਨ ਉਨ੍ਹਾਂ ਲਈ ਪੰਜਾਬ ਦੀ ਕੈਪਟਨ ਸਰਕਾਰ ਹੀ ਜ਼ਿੰਮੇਵਾਰ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਚੀਮਾ ਨੇ ਕੈਪਟਨ ਸਰਕਾਰ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕੈਪਟਨ ਸਾਨੂੰ ਦੱਸਣ ਕਿ ਉਨ੍ਹਾਂ ਨੇ ਚਾਰ ਸਾਲਾਂ ਵਿਚ ਕਿੰਨੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ, ਜਦਕਿ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਘਰ-ਘਰ ਰੁਜ਼ਗਾਰ ਦਾ ਵਾਅਦਾ ਕੀਤਾ ਸੀ।