ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਚੋਣਾਂ ਆਉਂਦੀ 25 ਅਪ੍ਰੈਲ ਨੂੰ ਹੋਣ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਇਨ੍ਹਾਂ ਚੋਣਾਂ ਵਿਚ ਹਿੱਸਾ ਲੈਣ ਵਾਲੀਆਂ ਜਥੇਬੰਦੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਦਿੱਲੀ ਗੁਰਦੁਆਰਾ ਚੋਣਾਂ ਲਈ ਅੱਜ ਆਪਣੇ 26 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਬਾਕੀ ਬਚੀਆਂ 20 ਸੀਟਾਂ ‘ਤੇ ਵੀ ਉਮੀਦਵਾਰਾਂ ਦਾ ਛੇਤੀ ਐਲਾਨ ਕਰ ਦਿੱਤਾ ਜਾਵੇਗਾ। ਇਥੇ ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਹੀ ਇਹ ਚੋਣਾਂ ਲੜਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹਰੀ ਝੰਡੀ ਮਿਲੀ ਅਤੇ ਉਨ੍ਹਾਂ ਨੂੰ ਚੋਣ ਨਿਸ਼ਾਨ ਬਾਲਟੀ ਵੀ ਅਲਾਟ ਹੋਇਆ ਹੈ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਆਪਣੀਆਂ ਚੋਣ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਹੈ।
Check Also
ਜਾਤੀ ਜਨਗਣਨਾ ਕਰਵਾਏਗੀ ਭਾਰਤ ਸਰਕਾਰ – ਨਰਿੰਦਰ ਮੋਦੀ ਕੈਬਨਿਟ ਦਾ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਜਾਤੀ ਜਨਗਣਨਾ ਕਰਵਾਏਗੀ। ਇਹ ਫੈਸਲਾ ਅੱਜ ਬੁੱਧਵਾਰ ਨੂੰ ਨਵੀਂ ਦਿੱਲੀ …