16 C
Toronto
Sunday, October 5, 2025
spot_img
Homeਪੰਜਾਬਸੁਨੀਲ ਜਾਖੜ ਨੇ ਕਿਹਾ ਪੰਜਾਬੀ ਰਹਿਣ ਸੁਚੇਤ

ਸੁਨੀਲ ਜਾਖੜ ਨੇ ਕਿਹਾ ਪੰਜਾਬੀ ਰਹਿਣ ਸੁਚੇਤ

ਨਰਿੰਦਰ ਮੋਦੀ ਸਰਕਾਰ ਪੰਜਾਬ ਤੇ ਪੰਜਾਬੀਅਤ ਨੂੰ ਚਾਹੁੰਦੀ ਹੈ ਖਤਮ ਕਰਨਾ
ਮਲੋਟ/ਬਿਊਰੋ ਨਿਊਜ਼
ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਚਾਰ ਮਹੀਨੇ ਤੋਂ ਜ਼ਿਆਦਾ ਹੋ ਗਏ ਹਨ। ਪ੍ਰੰਤੂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਵੱਲ ਰੱਤਾ ਵੀ ਧਿਆਨ ਨਹੀਂ ਦੇ ਰਹੀ। ਬਲਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪੰਜਾਬ ਅਤੇ ਪੰਜਾਬੀਅਤ ਨੂੰ ਖਤਮ ਕਰਨ ਲਈ ਨਵੀਆਂ ਵਿਊਂਤਾਂ ਘੜੀ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ ਦੀ ਅੰਤਿਮ ਅਰਦਾਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਨ ਸਮੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਨਰਿੰਦਰ ਮੋਦੀ ਸਰਕਾਰ ਦੀ ਮਾੜੀ ਅੱਖ ਪੰਜਾਬ ਅਤੇ ਪੰਜਾਬੀਆਂ ‘ਤੇ ਹੈ । ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਇਸ ਗੱਲ ਦੀ ਕੋਈ ਪਰਵਾਹ ਨਹੀਂ ਕਿ ਪੰਜਾਬ ਦਾ ਕਿਸਾਨ ਮਰਦਾ ਤਾਂ ਮਰ ਜਾਵੇ ,ਪੰਜਾਬ ਮਰਦਾ ਹੈ ਤਾਂ ਮਰ ਜਾਵੇ। ਪਰ ਭਾਜਪਾ ਸਰਕਾਰ ਪੰਜਾਬੀਆਂ ਨੂੰ ਸਬਕ ਸਿਖਾਉਣ ਲਈ ਨਵੀਂਆਂ ਵਿਊਂਤਾਂ ਘੜ ਰਹੀ ਜਿਸ ਤੋਂ ਪੰਜਾਬੀਆਂ ਨੂੰ ਸੁਚੇਤ ਰਹਿਣ ਦੀ ਲੋੜ ਹੈ।

 

RELATED ARTICLES
POPULAR POSTS