Breaking News
Home / ਪੰਜਾਬ / ਵਿਸਾਖੀ ਦੇ ਜਸ਼ਨਾਂ ‘ਚ ਹਿੱਸਾ ਲੈਣ ਲਈ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ

ਵਿਸਾਖੀ ਦੇ ਜਸ਼ਨਾਂ ‘ਚ ਹਿੱਸਾ ਲੈਣ ਲਈ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ

ਪਾਕਿ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇ ਦਾ ਕਰਨਗੇ ਸਵਾਗਤ
ਅੰਮ੍ਰਿਤਸਰ/ਬਿਊਰੋ ਨਿਊਜ਼
ਖਾਲਸਾ ਸਾਜਨਾ ਦਿਵਸ ਮਨਾਉਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਅਤੇ 22 ਅਪ੍ਰੈਲ ਨੂੰ ਵਾਪਸ ਆਵੇਗਾ। ਇਸ ਸਬੰਧੀ ਜਾਣਕਾਰੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਦਿੱਤੀ ਹੈ। ਸਤਵੰਤ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਾਰਨ ਖਾਨ ਨੇ ਸਿਹਤ ਮਾਮਲਿਆਂ ਨਾਲ ਸਬੰਧਤ ਮੰਤਰੀ ਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਆਉਣ ਵਾਲੇ ਭਾਰਤੀ ਸ਼ਰਧਾਲੂਆਂ ਨੂੰ ਪਾਕਿਸਤਾਨ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਸਤਵੰਤ ਸਿੰਘ ਨੇ ਦੱਸਿਆ ਕਿ ਕਰੋਨਾ ਦੇ ਮੱਦੇਨਜ਼ਰ ਸ਼ਰਧਾਲੂਆਂ ਲਈ ਕੁਝ ਹਦਾਇਤਾਂ ਵੀ ਹਨ ਤਾਂ ਕਿ ਕਿਸੇ ਵੀ ਸ਼ਰਧਾਲੂ ਨੂੰ ਯਾਤਰਾ ਦੌਰਾਨ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਏ। ਭਾਰਤ ਤੋਂ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਕਿ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਵਾਹਗਾ ਸਰਹੱਦ ‘ਤੇ ਜੀ ਆਇਆਂ ਕਹਿਣਗੇ।

 

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …