ਭਾਈ ਰਣਜੀਤ ਸਿੰਘ ਅਤੇ ਸਰਨਾ ਭਰਾ ਇਕੱਠੇ ਮਿਲ ਕੇ ਲੜਨਗੇ ਚੋਣਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਸਰਨਾ ਭਰਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮਿਲ ਕੇ ਲੜਨਗੇ। ਧਿਆਨ ਰਹੇ ਕਿ ਰਣਜੀਤ ਸਿੰਘ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਹਨ ਅਤੇ ਸਰਨਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਹਨ। ਇਸ ਸਬੰਧੀ ਰਣਜੀਤ ਸਿੰਘ ਨੇ ਕਿਹਾ ਕਿ ਸ਼ੋਮਣੀ ਅਕਾਲੀ ਦਲ (ਬਾਦਲ) ਨੂੰ ਦਿੱਲੀ ਗੁਰਦੁਆਰਾ ਕਮੇਟੀ ਵਿੱਚੋਂ ਬਾਹਰ ਕਰਨ ਲਈ ਇਹ ਗਠਜੋੜ ਕੀਤਾ ਗਿਆ ਹੈ। ਇਸ ਸਬੰਧੀ ਪਰਮਜੀਤ ਸਰਨਾ ਨੇ ਕਿਹਾ ਕਿ ਉਹਨਾਂ ਦੀ ਪਾਰਟੀ 38 ਸੀਟਾਂ ‘ਤੇ ਚੋਣ ਲੜੇਗੀ ਅਤੇ 8 ਸੀਟਾਂ ‘ਤੇ ਪੰਥਕ ਅਕਾਲੀ ਲਹਿਰ ਚੋਣ ਲੜੇਗਾ। ਜ਼ਿਕਰਯੋਗ ਹੈ ਕਿ ਦਿੱਲੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ 46 ਸੀਟਾਂ ਹਨ, ਜਿਨ੍ਹਾਂ ‘ਤੇ ਚੋਣਾਂ 25 ਅਪ੍ਰੈਲ ਨੂੰ ਹੋਣ ਜਾ ਰਹੀਆਂ ਹਨ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …