21.5 C
Toronto
Monday, August 24, 2026
spot_img
Homeਪੰਜਾਬਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ 'ਚ ਕੈਪਟਨ ਅਤੇ ਕੇਜਰੀਵਾਲ ਖਿਲਾਫ ਰੋਸ...

ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ‘ਚ ਕੈਪਟਨ ਅਤੇ ਕੇਜਰੀਵਾਲ ਖਿਲਾਫ ਰੋਸ ਦਾ ਪ੍ਰਗਟਾਵਾ

ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ‘ਚ ਕੈਪਟਨ ਅਤੇ ਕੇਜਰੀਵਾਲ ਖਿਲਾਫ ਰੋਸ ਦਾ ਪ੍ਰਗਟਾਵਾਮੁਹਾਲੀ ‘ਚ ਅਕਾਲੀਆਂ ਨੇ ਘੜੇ ਭੰਨ ਕੇ ਕੀਤਾ ਪ੍ਰਦਰਸ਼ਨ
ਮੁਹਾਲੀ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਅੱਜ ਪੰਜਾਬ ਭਰ ਵਿਚ ਕੈਪਟਨ ਅਮਰਿੰਦਰ ਸਰਕਾਰ ਦੇ ਝੂਠੇ ਦਾਅਵੇ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਭਰਮਾਉਣ ਲਈ ਇਸ਼ਤਿਹਾਰਬਾਜ਼ੀ ਰਾਹੀਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਦਾ ਭਾਂਡਾ ਭੰਨਣ ਲਈ ਰੋਸ ਪ੍ਰਦਰਸ਼ਨ ਕੀਤੇ ਗਏ। ਧਿਆਨ ਰਹੇ ਕਿ ਪੰਜਾਬ ਦੇ ਸਾਰੇ ਵੱਡੇ ਅਤੇ ਛੋਟੇ ਸ਼ਹਿਰਾਂ ਵਿਚ ਅਕਾਲੀ ਦਲ ਦੇ ਸਥਾਨਕ ਆਗੂਆਂ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਦੌਰਾਨ ਅੱਜ ਮੁਹਾਲੀ ਵਿਚ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਅਕਾਲੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਝੂਠੇ ਲਾਰਿਆਂ ਅਤੇ ਦਾਅਵਿਆਂ ਦੇ ਘੜੇ ਭੰਨ ਕੇ ਨਾਅਰੇਬਾਜ਼ੀ ਕੀਤੀ। ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਝੂਠੇ ਲਾਰਿਆਂ ਦਾ ਘੜਾ ਭਰ ਗਿਆ ਹੈ ਅਤੇ ਇਸ ਵਾਰ ਸੂਬੇ ਦੇ ਲੋਕ ਇਨ੍ਹਾਂ ਦੋਵਾਂ ਆਗੂਆਂ ਦੇ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ।

RELATED ARTICLES
POPULAR POSTS