ਨਵਜੋਤ ਸਿੱਧੂ ਨੇ ਕਿਹਾ – ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰ ਦੇਵੇਗੀ ਸਿੱਧੀ ਅਦਾਇਗੀ
ਪਟਿਆਲਾ/ਬਿਊਰੋ ਨਿਊਜ਼
ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿਚ ਸਿੱਧੀ ਅਦਾਇਗੀ ਨੂੰ ਜਿਣਸਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲਾਗੂ ਕਰਨ ਦਾ ਜ਼ਰੀਆ ਦੱਸਿਆ ਹੈ, ਪਰ ਅਸਲ ਵਿਚ ਇਹ ਸੁਚੱਜੇ ਮੰਡੀ ਪ੍ਰਬੰਧ ‘ਚ ਵਿਘਨ ਪਾਉਣ ਦਾ ਕਾਰਨ ਬਣੇਗੀ। ਇਹ ਪ੍ਰਗਟਾਵਾ ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਲੰਘੇ ਕੱਲ੍ਹ ਪਟਿਆਲਾ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ। ਸਿੱਧੂ ਨੇ ਇਸ ਨੂੰ ਕਿਸਾਨ ਅੰਦੋਲਨ ਖ਼ਤਮ ਕਰਵਾਉਣ ਦੀ ਸਾਜਿਸ਼ ਦੱਸਿਆ ਤੇ ਕਿਹਾ ਕਿ ਸਿੱਧੀ ਅਦਾਇਗੀ ਦਾ ਮੰਤਵ ਖਰੀਦ ‘ਚ ਵਿਘਨ ਪਾਉਣਾ ਤੇ ਖੇਤੀ ਆਰਥਿਕਤਾ ਨੂੰ ਬਰਬਾਦ ਕਰਨਾ ਹੈ। ਸਿੱਧੂ ਨੇ ਕਿਹਾ ਕਿਸਾਨਾਂ ਦੇ ਸੰਘਰਸ਼ ਤੋਂ ਬੁਖਲਾਇਆ ਕੇਂਦਰ ਪੰਜਾਬ ‘ਚ ਮਾਹੌਲ ਖਰਾਬ ਕਰਨਾ ਚਾਹੁੰਦਾ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਮਿਲ ਕੇ ਕੇਂਦਰ ਸਰਕਾਰ ਦੇ ਹੱਲਿਆਂ ਦਾ ਸਾਹਮਣਾ ਕਰਨਾ ਪਵੇਗਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …