21.2 C
Toronto
Monday, August 17, 2026
spot_img
Homeਪੰਜਾਬਕਿਸਾਨਾਂ ਨੇ ਪੰਜਾਬ 'ਚ ਐਫ ਸੀ ਆਈ ਦਫਤਰਾਂ ਦਾ ਕੀਤਾ ਘਿਰਾਓ

ਕਿਸਾਨਾਂ ਨੇ ਪੰਜਾਬ ‘ਚ ਐਫ ਸੀ ਆਈ ਦਫਤਰਾਂ ਦਾ ਕੀਤਾ ਘਿਰਾਓ

ਕਿਸਾਨਾਂ ਨੇ ਪੰਜਾਬ ‘ਚ ਐਫ ਸੀ ਆਈ ਦਫਤਰਾਂ ਦਾ ਕੀਤਾ ਘਿਰਾਓਧਰਨਿਆਂ ਦੌਰਾਨ ਮੋਦੀ ਸਰਕਾਰ ਦਾ ਹੋਇਆ ਖੂਬ ਪਿੱਟ ਸਿਆਪਾ
ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਪੂਰੇ ਭਾਰਤ ਵਿਚ ਐਫ ਸੀ ਆਈ ਦੇ ਦਫਤਰਾਂ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਸੀ। ਇਸੇ ਤਹਿਤ ਅੱਜ ਪੰਜਾਬ ਭਰ ਵਿੱਚ ਕਿਸਾਨਾਂ ਨੇ ਐਫ ਸੀ ਆਈ ਦਫ਼ਤਰਾਂ ਦਾ ਘਿਰਾਓ ਕੀਤਾ। ਮਾਨਸਾ ਵਿੱਚ ਘਿਰਾਓ ਕਰਕੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਰਾਮ ਸਿੰਘ ਨੇ ਦੱਸਿਆ ਕਿ ਇਨ੍ਹਾਂ ਧਰਨਿਆਂ ਨੂੰ ਜ਼ਬਰਦਸਤ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਦਫ਼ਤਰਾਂ ਵਿਚ ਹਾਜ਼ਰ ਅਧਿਕਾਰੀਆਂ ਨੂੰ ਕੇਂਦਰੀ ਖੇਤੀ ਮੰਤਰੀ ਦੇ ਨਾਮ ਮੰਗ ਪੱਤਰ ਸੌਂਪੇ ਗਏ ਹਨ। ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਭਾਜਪਾ ਦੀ ਹਕੂਮਤ ਖਿਲਾਫ ਕਿਸਾਨਾਂ ਵਿਚ ਦਿਨੋਂ ਦਿਨ ਰੋਹ ਹੋਰ ਵੀ ਵਧਦਾ ਜਾ ਰਿਹਾ ਹੈ। ਧਰਨਿਆਂ ਦੌਰਾਨ ਮੋਦੀ ਸਰਕਾਰ ਦਾ ਰੱਜ ਕੇ ਪਿੱਟ ਸਿਆਪਾ ਹੋਇਆ। ਕਿਸਾਨ ਆਗੂਆਂ ਨੇ ਮੋਦੀ ਸਰਕਾਰ ਦੀ ਜੰਮ ਕੇ ਆਲੋਚਨਾ ਕੀਤੀ ਅਤੇ ਕਿਹਾ ਕਿ ਵਿਵਾਦਤ ਖੇਤੀ ਕਾਨੂੰਨ ਜਲਦੀ ਤੋਂ ਜਲਦੀ ਰੱਦ ਹੋਣੇ ਚਾਹੀਦੇ ਹਨ।

 

RELATED ARTICLES
POPULAR POSTS