ਪ੍ਰਮਾਣੂ, ਪੁਲਾੜ ਤੇ ਰੱਖਿਆ ਮਾਮਲਿਆਂ ਸਬੰਧੀ ਕਈ ਮੁੱਦਿਆਂ ’ਤੇ ਹੋਈ ਚਰਚਾ
ਨਵੀਂ ਦਿੱਲੀ/ਬਿਊੁਰੋ ਨਿਊਜ਼
ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਨਵੀਂ ਦਿੱਲੀ ਵਿਖੇ ਰੂਸ ਦੇ ਆਪਣੇ ਹਮਰੁਤਬਾ ਸਰਗੇਈ ਲੈਵਰੋਵ ਨਾਲ ਦੁਵੱਲੇ ਰਿਸ਼ਤਿਆਂ ਦੇ ਵੱਖ-ਵੱਖ ਪਹਿਲੂਆਂ ’ਤੇ ਸਾਲਾਨਾ ਭਾਰਤ-ਰੂਸ ਸਿਖਰ ਵਾਰਤਾ ਦੀਆਂ ਤਿਆਰੀਆਂ ਸਬੰਧੀ ਗੱਲਬਾਤ ਕੀਤੀ। ਲੈਵਰੋਵ 19 ਘੰਟੇ ਦੀ ਆਪਣੀ ਫੇਰੀ ਲਈ ਲੰਘੇ ਕੱਲ੍ਹ ਸ਼ਾਮ ਨੂੰ ਭਾਰਤ ਪੁੱਜੇ ਸਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਬੁਲਾਰੇ ਨੇ ਕਿਹਾ ਕਿ ਦੋਵਾਂ ਵਿਦੇਸ਼ ਮੰਤਰੀਆਂ ਨੇ ਪ੍ਰਮਾਣੂ, ਪੁਲਾੜ ਤੇ ਰੱਖਿਆ ਸੈਕਟਰਾਂ ਵਿੱਚ ਭਾਈਵਾਲੀ ਨੂੰ ਮਜ਼ਬੂਤ ਕਰਨ ਸਮੇਤ ਊਰਜਾ ਸਹਿਯੋਗ, ਖੇਤਰੀ ਤੇ ਆਲਮੀ ਮੁੱਦਿਆਂ ’ਤੇ ਵੀ ਚਰਚਾ ਕੀਤੀ।
Check Also
ਮੋਦੀ ਸਰਕਾਰ ਦੇ ਭਾਰਤ ’ਚ ਬਰਾਬਰੀ ਦੇ ਦਾਅਵੇ ਨੂੰ ਕਾਂਗਰਸ ਨੇ ਕੀਤਾ ਖਾਰਜ – ਜੈਰਾਮ ਰਮੇਸ਼ ਨੇ ਮੋਦੀ ਸਰਕਾਰ ’ਤੇ ਚੁੱਕੇ ਸਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਦੁਨੀਆ …