Breaking News
Home / ਭਾਰਤ / ਜਸਟਿਸ ਰਾਮੰਨਾ ਭਾਰਤ ਦੇ ਅਗਲੇ ਚੀਫ਼ ਜਸਟਿਸ ਨਿਯੁਕਤ

ਜਸਟਿਸ ਰਾਮੰਨਾ ਭਾਰਤ ਦੇ ਅਗਲੇ ਚੀਫ਼ ਜਸਟਿਸ ਨਿਯੁਕਤ

24 ਅਪਰੈਲ ਨੂੰ ਅਹੁਦੇ ਦਾ ਭੇਦ ਗੁਪਤ ਰੱਖਣ ਦੀ ਚੁੱਕਣਗੇ ਸਹੁੰ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜਸਟਿਸ ਐੱਨ.ਵੀ ਰਾਮੰਨਾ ਨੂੰ ਭਾਰਤ ਦਾ ਅਗਲਾ ਚੀਫ਼ ਜਸਟਿਸ ਨਿਯੁਕਤ ਕਰ ਦਿੱਤਾ ਹੈ। ਨਿਯੁਕਤੀ ਸਬੰਧੀ ਰਸਮੀ ਨੋਟੀਫਿਕੇਸ਼ਨ ਅੱਜ ਜਾਰੀ ਕਰ ਦਿੱਤਾ ਗਿਆ ਹੈ। ਜਸਟਿਸ ਰਾਮੰਨਾ 24 ਅਪਰੈਲ ਨੂੰ ਭਾਰਤ ਦੇ ਚੀਫ਼ ਜਸਟਿਸ ਵਜੋਂ ਹਲਫ਼ ਲੈਣਗੇ ਤੇ ਉਨ੍ਹਾਂ ਦਾ ਕਾਰਜਕਾਲ 16 ਮਹੀਨਿਆਂ ਦੇ ਕਰੀਬ ਹੋਵੇਗਾ। ਉਹ ਸੀ.ਜੇ.ਆਈ. ਐੱਸ.ਏ. ਬੋਬੜੇ ਦੀ ਥਾਂ ਲੈਣਗੇ, ਜੋ 23 ਅਪਰੈਲ ਨੂੰ ਸੇਵਾ ਮੁਕਤ ਹੋ ਰਹੇ ਹਨ। ਜਸਟਿਸ ਰਾਮੰਨਾ ਨੂੰ 17 ਫਰਵਰੀ 2014 ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤੀ ਮਿਲੀ ਸੀ। ਉਨ੍ਹਾਂ 26 ਅਗਸਤ 2022 ਨੂੰ ਸੇਵਾ ਮੁਕਤ ਹੋਣਾ ਹੈ। ਧਿਆਨ ਰਹੇ ਕਿ ਐਸ.ਏ. ਬੋਬੜੇ ਨੇ 24 ਮਾਰਚ ਨੂੰ ਆਪਣੇ ਜਾਨਸ਼ੀਨ ਵਜੋਂ ਜਸਟਿਸ ਐੱਨ.ਵੀ.ਰਾਮੰਨਾ ਦੇ ਨਾਮ ਦੀ ਸਿਫਾਰਸ਼ ਕੀਤੀ ਸੀ।

 

Check Also

ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ

ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …