Breaking News
Home / ਪੰਜਾਬ / ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਲਈ ਕਰੋਨਾ ਟੈਸਟ ਲਾਜ਼ਮੀ

ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਲਈ ਕਰੋਨਾ ਟੈਸਟ ਲਾਜ਼ਮੀ

9 ਅਤੇ 10 ਅਪ੍ਰੈਲ ਨੂੰ ਕਰੋਨਾ ਟੈਸਟ ਲਈ ਐਸਜੀਪੀਸੀ ਦਫਤਰ ਵਿਖੇ ਲੱਗੇਗਾ ਕੈਂਪ
ਅੰਮ੍ਰਿਤਸਰ/ਬਿਊਰੋ ਨਿਊਜ਼
ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਜਾ ਰਹੇ ਸਿੱਖ ਜਥੇ ਦੇ ਸ਼ਰਧਾਲੂਆਂ ਲਈ ਕਰੋਨਾ ਟੈਸਟ ਲਾਜਮੀ ਹੋਵੇਗਾ। ਇਸ ਸਬੰਧੀ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਵਿਸਾਖੀ ਮੌਕੇ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪਾਕਿਸਤਾਨੀ ਅੰਬੈਸੀ ਨੂੰ ਸ਼ਰਧਾਲੂਆਂ ਦੇ ਵੇਰਵੇ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਸ਼ੋ੍ਰਮਣੀ ਕਮੇਟੀ ਕੋਲ ਜਮ੍ਹਾ ਕਰਵਾਏ ਹਨ, ਸਰਕਾਰ ਦੀਆਂ ਹਦਾਇਤਾਂ ਮੁਤਾਬਕ ਉਨ੍ਹਾਂ ਲਈ 72 ਘੰਟੇ ਪਹਿਲਾਂ ਕਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਦਫਤਰ ਵਿਖੇ ਸਿਹਤ ਵਿਭਾਗ ਵਲੋਂ 9 ਅਤੇ 10 ਅਪ੍ਰੈਲ ਨੂੰ ਕਰੋਨਾ ਟੈਸਟ ਲਈ ਕੈਂਪ ਲਗਾਇਆ ਜਾ ਰਿਹਾ ਹੈ। ਧਿਆਨ ਰਹੇ ਕਿ 12 ਅਪ੍ਰੈਲ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾ ਰਿਹਾ ਹੈ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ

ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ …