ਬੰਟੀ ਰੋਮਾਣਾ ਨੇ ਕਿਹਾ – ਇਹ ਦੋਵੇਂ ਪਾਰਟੀਆਂ ਭਾਜਪਾ ਨਾਲ ਫਿਕਸ ਮੈਚ ਖੇਡਣ ਲੱਗੀਆਂ
ਰਾਏਕੋਟ/ਬਿਊੁਰੋ ਨਿਊਜ਼
ਯੂਥ ਅਕਾਲੀ ਦਲ ਦਾ ਕਹਿਣਾ ਹੈ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੋਵੇਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਰਲ ਕੇ ਫਿਕਸ ਮੈਚ ਖੇਡ ਰਹੀਆਂ ਹਨ। ਰਾਏਕੋਟ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਸੰਸਦ ਵਿਚ ਤਿੰਨ ਖੇਤੀ ਬਿੱਲਾਂ ਦੇ ਖਿਲਾਫ ਵੋਟਾਂ ਪਾਉਣ ਦੀ ਥਾਂ ਵਾਕ ਆਊਟ ਕਰਕੇ ਇਹ ਬਿੱਲ ਪਾਸ ਕਰਨ ਵਿਚ ਮਦਦ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀਆਂ ਦੀ ਉਸ ਕਮੇਟੀ ਦਾ ਹਿੱਸਾ ਸਨ ਜਿਸਨੇ ਤਿੰਨ ਖੇਤੀਬਾੜੀ ਆਰਡੀਨੈਂਸ ਪਾਸ ਕੀਤੇ, ਜੋ ਬਾਅਦ ਵਿਚ ਕਾਨੂੰਨ ਬਣ ਗਏ। ਇਨ੍ਹਾਂ ਦੋਵੇਂ ਪਾਰਟੀਆਂ ਨੇ ਕਿਸਾਨਾਂ ਤੇ ਪੰਜਾਬ ਦੇ ਹਿਤਾਂ ਦਾ ਨੁਕਸਾਨ ਕੀਤਾ ਹੈ। ਰੋਮਾਣਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਸਭ ਤੋਂ ਪਹਿਲਾਂ ਇਹ ਤਿੰਨੇ ਖੇਤੀ ਕਾਨੂੰਨ ਲਾਗੂ ਕੀਤੇ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …