Breaking News
Home / ਪੰਜਾਬ / ਮੁਖਤਾਰ ਅੰਸਾਰੀ ਨੂੰ ਯੂਪੀ ਪੁਲਿਸ ਲੈ ਕੇ ਹੋਈ ਰਵਾਨਾ

ਮੁਖਤਾਰ ਅੰਸਾਰੀ ਨੂੰ ਯੂਪੀ ਪੁਲਿਸ ਲੈ ਕੇ ਹੋਈ ਰਵਾਨਾ

ਰੋਪੜ ਦੀ ਜੇਲ੍ਹ ਵਿਚ ਬੰਦ ਸੀ ਅੰਸਾਰੀ
ਰੂਪਨਗਰ/ਬਿਊਰੋ ਨਿਊਜ਼
ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਅੱਜ ਉਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਲਿਜਾਇਆ ਜਾ ਰਿਹਾ ਹੈ। ਜਿਸ ਲਈ ਉੱਤਰ ਪ੍ਰਦੇਸ਼ ਪੁਲਿਸ ਰੋਪੜ ਦੀ ਜੇਲ੍ਹ ਪਹੁੰਚੀ ਸੀ। ਮੁਖਤਾਰ ਅੰਸਾਰੀ ਨੂੰ ਪੰਜਾਬ ਪੁਲਿਸ ਨੇ ਉਤਰ ਪ੍ਰਦੇਸ਼ ਦੀ ਪੁਲਿਸ ਨੂੰ ਸੌਂਪ ਦਿੱਤਾ ਅਤੇ ਪੁਲਿਸ ਮੁਖਤਾਰ ਅੰਸਾਰੀ ਨੂੰ ਲੈ ਕੇ ਬਾਂਦਾ ਲਈ ਰਵਾਨਾ ਹੋ ਗਈ ਹੈ। ਜ਼ਿਕਰਯੋਗ ਹੈ ਕਿ 26 ਮਾਰਚ ਨੂੰ ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਸੀ ਕਿ ਪੰਜਾਬ ਤੋਂ ਮੁਖਤਾਰ ਅੰਸਾਰੀ ਨੂੰ ਯੂ.ਪੀ. ਜੇਲ੍ਹ ਵਿਚ ਤਬਦੀਲ ਕੀਤਾ ਜਾਵੇ। ਜਿੱਥੇ ਉਹ ਕਾਨੂੰਨੀ ਪ੍ਰਕਿਰਿਆਵਾਂ ਦਾ ਸਾਹਮਣਾ ਕਰੇਗਾ। ਅੰਸਾਰੀ ਯੂਪੀ ਵਿੱਚ ਕਈ ਮਾਮਲਿਆਂ ’ਚ ਪੁਲਿਸ ਨੂੰ ਲੋੜੀਂਦਾ ਹੈ। ਅੰਸਾਰੀ ਫਿਰੌਤੀ ਦੇ ਮਾਮਲੇ ਵਿੱਚ ਰੋਪੜ ਦੀ ਜੇਲ੍ਹ ਵਿਚ ਬੰਦ ਸੀ। ਇਸੇ ਦੌਰਾਨ ਅੰਸਾਰੀ ਦੀ ਪਤਨੀ ਸੁਪਰੀਮ ਕੋਰਟ ਵੀ ਪਹੁੰਚ ਗਈ ਹੈ। ਉਸ ਨੇ ਖਦਸ਼ਾ ਪ੍ਰਗਟ ਕੀਤਾ ਕਿ ਅਨਸਾਰੀ ਨੂੰ ਰੋਪੜ ਤੋਂ ਯੂਪੀ ਲਿਜਾਂਦੇ ਸਮੇਂ ਫਰਜ਼ੀ ਮੁਕਾਬਲਾ ਵੀ ਕੀਤਾ ਜਾ ਸਕਦਾ ਹੈ।

 

Check Also

ਪੰਜਾਬ ਦੇ ਸਾਰੇ ਸਕੂਲਾਂ ’ਚ 1 ਜੂਨ ਤੋਂ ਹੋਣਗੀਆਂ ਗਰਮੀਆਂ ਦੀ ਛੁੱਟੀਆਂ

ਸਿੱਖਿਆ ਵਿਭਾਗ ਨੇ ਵਧਦੇ ਹੋਏ ਤਾਪਮਾਨ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ …