20.7 C
Toronto
Sunday, July 12, 2026
spot_img
Homeਪੰਜਾਬਪੰਜਾਬ ਵਿਚ ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ

ਪੰਜਾਬ ਵਿਚ ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ

ਕਿਸਾਨ ਕਹਿੰਦੇ, ਭਾਜਪਾ ਵਾਲਿਆਂ ਨੂੰ ਕੋਈ ਵੀ ਸਮਾਗਮ ਨਹੀਂ ਕਰਨ ਦਿਆਂਗੇ
ਫ਼ਿਰੋਜ਼ਪੁਰ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸ ਦੇ ਚੱਲਦਿਆਂ ਪੰਜਾਬ ਵਿਚ ਭਾਜਪਾ ਆਗੂਆਂ ਦਾ ਵਿਰੋਧ ਵੀ ਲਗਾਤਾਰ ਹੋ ਰਿਹਾ ਹੈ। ਅੱਜ ਫਿਰੋਜ਼ਪੁਰ ਵਿਚ ਭਾਜਪਾ ਆਗੂ ਸੁਰਿੰਦਰ ਸਿੰਘ ਦੇ ਘਰ ਦਾ ਕਿਸਾਨਾਂ ਨੇ ਘਿਰਾਓ ਕੀਤਾ ਅਤੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਦੱਸਿਆ ਕਿ ਜਦੋਂ ਭਾਜਪਾ ਦੀ ਲੀਡਰਸ਼ਿਪ ਕੋਈ ਸਮਾਗਮ ਕਰੇਗੀ, ਉਸ ਦਾ ਵਿਰੋਧ ਕੀਤਾ ਜਾਵੇਗਾ। ਇਸੇ ਦੌਰਾਨ ਅੱਜ ਗੁਰੂ ਹਰਸਹਾਏ ਵਿਖੇ ਵੀ ਭਾਜਪਾ ਦਾ ਸਥਾਪਨਾ ਦਿਵਸ ਪਾਰਟੀ ਦੇ ਦਫ਼ਤਰ ਵਿਖੇ ਮਨਾਇਆ ਜਾ ਰਿਹਾ ਸੀ ਤਾਂ ਕਿਸਾਨ ਇਸ ਮੌਕੇ ਕਾਲੇ ਝੰਡੇ ਲੈ ਕੇ ਪਹੁੰਚ ਗਏ। ਕਿਸਾਨਾਂ ਨੇ ਭਾਜਪਾ ਦੇ ਦਫਤਰ ਮੂਹਰੇ ਧਰਨਾ ਲਗਾ ਦਿੱਤਾ ਅਤੇ ਨਾਅਰੇਬਾਜ਼ੀ ਵੀ ਕੀਤੀ।

 

RELATED ARTICLES
POPULAR POSTS