ਡਾ. ਰਾਜੂ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਤਿਆਰ ਰਹਿਣ ਲਈ ਦਿੱਤੀਆਂ ਹਦਾਇਤਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਅਗਲੇ ਸਾਲ ਦੇ ਸ਼ੁਰੂ ਵਿਚ ਯਾਨੀ 2022 ’ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਨੂੰ ਲੈ ਕੇ ਸਰਕਾਰੀ ਪੱਧਰ ’ਤੇ ਵੀ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਚੋਣ ਅਧਿਕਾਰੀਆਂ ਨੂੰ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਦੀ ਹਦਾਇਤ ਕੀਤੀ ਹੈ। ਇਸ ਸਬੰਧੀ ਅੱਜ ਗੂਗਲ ਮੀਟ ਰਾਹੀਂ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਦੇ ਚੋਣ ਤਹਿਸੀਲਦਾਰਾਂ ਅਤੇ ਚੋਣ ਕਾਨੂੰਗੋਆਂ ਨਾਲ ਮੀਟਿੰਗ ਕੀਤੀ ਗਈ। ਪੰਜਾਬ ਵਿਚ ਵਿਧਾਨ ਸਭਾ ਚੋਣਾਂ ਸਬੰਧੀ ਮੁੱਖ ਚੋਣ ਅਧਿਕਾਰੀ ਨੇ ਵੋਟਰ ਸੂਚੀ ਦੀ ਨਿਰੰਤਰ ਅਪਡੇਟ ਲਈ ਮੁਹਿੰਮ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਮੌਜੂਦਾ ਮਹਾਂਮਾਰੀ ਦੌਰਾਨ ਤਕਨਾਲੋਜੀ ਇੱਕ ਅਹਿਮ ਭੂਮਿਕਾ ਅਦਾ ਕਰਦੀ ਹੈ ਅਤੇ ਇਸ ਨਾਲ ਮੋਬਾਈਲ ਐਪਲੀਕੇਸ਼ਨਾਂ ਦੀ ਭੂਮਿਕਾ ਕਈ ਗੁਣਾ ਵੱਧ ਜਾਂਦੀ ਹੈ। ਉਹਨਾਂ ਸਾਰੇ ਅਧਿਕਾਰੀਆਂ ਨੂੰ ਮੋਬਾਈਲ ਐਪਲੀਕੇਸ਼ਨ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਹਦਾਇਤ ਕੀਤੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …