ਅੱਜ ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ/ਬਿਊਰੋ ਨਿਊਜ਼
ਫਿਲਮ ਅਦਾਕਾਰ ਸੋਨੂੰ ਸੂਦ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕਰੋਨਾ ਤੋਂ ਮੁਕਤੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਮਾਸਕ ਪਾ ਕੇ ਰੱਖਣ, ਹੱਥ ਸੈਨੇਟਾਈਜ਼ ਕਰਨ ਅਤੇ ਦੋ ਗਜ਼ ਦੀ ਦੂਰੀ ਦੀ ਪਾਲਣਾ ਕਰਨ ਅਤੇ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ। ਧਿਆਨ ਰਹੇ ਕਿ ਉਹ ਕਰੋਨਾ ਟੀਕਾਕਰਨ ਮੁਹਿੰਮ ਦੇ ਬ੍ਰਾਂਡ ਅੰਬੈਸਡਰ ਵੀ ਹਨ। ਉਨ੍ਹਾਂ ਅੱਜ ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਕਰੋਨਾ ਤੋਂ ਬਚਾਅ ਲਈ ਟੀਕਾਕਰਨ ਬਾਰੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ‘ਸੰਜੀਵਨੀ ਕੀ ਗਾੜੀ’ ਵਾਹਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਦੇ ਨਾਲ ਬੀਐਸਐਫ ਦੇ ਡਾਇਰੈਕਟਰ ਜਨਰਲ ਰਾਕੇਸ਼ ਅਸਥਾਨਾ ਤੇ ਹੋਰ ਪਤਵੰਤੇ ਵੀ ਸਨ।