Breaking News
Home / ਪੰਜਾਬ / ਜਸਟਿਸ ਮਹਿਤਾਬ ਗਿੱਲ ਨੇ ਪੰਜਾਬ ਦੇ ਚੀਫ ਵਿਜੀਲੈਂਸ ਕਮਿਸ਼ਨਰ ਦਾ ਚਾਰਜ ਸੰਭਾਲਿਆ

ਜਸਟਿਸ ਮਹਿਤਾਬ ਗਿੱਲ ਨੇ ਪੰਜਾਬ ਦੇ ਚੀਫ ਵਿਜੀਲੈਂਸ ਕਮਿਸ਼ਨਰ ਦਾ ਚਾਰਜ ਸੰਭਾਲਿਆ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ-ਹਰਿਆਣਾ ਹਾਈਕੋਰਟ ਦੇ ਸਾਬਕਾ ਵਧੀਕ ਚੀਫ ਜਸਟਿਸ ਮਹਿਤਾਬ ਸਿੰਘ ਗਿੱਲ ਨੇ ਅੱਜ ਪੰਜਾਬ ਦੇ ਚੀਫ਼ ਵਿਜੀਲੈਂਸ ਕਮਿਸ਼ਨਰ ਦਾ ਚਾਰਜ ਸੰਭਾਲ ਲਿਆ। ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਉਨ੍ਹਾਂ ਨੂੰ ਅਹੁਦੇ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਪਿਛਲੇ ਸਾਲ ਅਕਤੂਬਰ ਵਿੱਚ ਵਿਧਾਨ ਸਭਾ ਵੱਲੋਂ ਪਾਸ ਪੰਜਾਬ ਸਟੇਟ ਵਿਜੀਲੈਂਸ ਕਮਿਸ਼ਨ ਬਿੱਲ 2020 ਤਹਿਤ ਇਸ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਹੈ। ਧਿਆਨ ਰਹੇ ਕਿ ਇਸ ਅਹੁਦੇ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ, ਜਿਸ ਲਈ ਹਾਈਕੋਰਟ ਦੇ ਪੰਜ ਸੇਵਾਮੁਕਤ ਜੱਜਾਂ ਅਤੇ ਤਿੰਨ ਆਈਏਐਸ ਅਫਸਰਾਂ ਨੇ ਅਪਲਾਈ ਕੀਤਾ ਸੀ।

 

Check Also

ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ

ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …