7.9 C
Toronto
Saturday, April 11, 2026
spot_img
Homeਪੰਜਾਬਭਾਜਪਾ ਮਹਿਲਾ ਮੋਰਚਾ ਨੇ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦਾ ਕੀਤਾ ਘਿਰਾਓ

ਭਾਜਪਾ ਮਹਿਲਾ ਮੋਰਚਾ ਨੇ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦਾ ਕੀਤਾ ਘਿਰਾਓ

ਕੈਪਟਨ ਅਮਰਿੰਦਰ ਸਰਕਾਰ ‘ਤੇ ਲਗਾਏ ਆਰੋਪ
ਲੁਧਿਆਣਾ/ਬਿਊਰੋ ਨਿਊਜ਼
ਅੱਜ ਪੰਜਾਬ ਭਰ ਵਿਚ ਭਾਰਤੀ ਜਨਤਾ ਪਾਰਟੀ ਦੀਆਂ ਮਹਿਲਾ ਵਰਕਰਾਂ ਨੇ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਕਾਂਗਰਸੀ ਵਿਧਾਇਕਾਂ ਦੇ ਦਫਤਰਾਂ ਨੂੰ ਘੇਰਿਆ ਅਤੇ ਰੋਸ ਪ੍ਰਦਰਸ਼ਨ ਕੀਤੇ। ਲੁਧਿਆਣਾ ‘ਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਕੈਪਟਨ ਸਰਕਾਰ ਉੱਪਰ ਕਾਨੂੰਨ ਵਿਵਸਥਾ ਨੂੰ ਸਹੀ ਤਰੀਕੇ ਨਾਲ ਨਾ ਚਲਾਉਣ ਦਾ ਆਰੋਪ ਲਗਾਇਆ ਗਿਆ। ਇਸੇ ਤਰ੍ਹਾਂ ਕਾਨੂੰਨ ਵਿਵਸਥਾ ਦੀ ਮੰਦੀ ਹਾਲਤ ਨੂੰ ਲੈ ਕੇ ਅੰਮ੍ਰਿਤਸਰ ‘ਚ ਓਮ ਪ੍ਰਕਾਸ਼ ਸੋਨੀ ਦੇ ਘਰ ਦਾ ਵੀ ਘਿਰਾਓ ਕੀਤਾ ਗਿਆ ਅਤੇ ਭਾਜਪਾ ਦੀਆਂ ਮਹਿਲਾ ਵਰਕਰਾਂ ਵਲੋਂ ਚੂੜੀਆਂ ਭੇਟ ਕੀਤੀਆਂ ਗਈਆਂ। ਮੋਗਾ ਵਿਚ ਵੀ ਕਾਂਗਰਸੀ ਵਿਧਾਇਕ ਹਰਜੋਤ ਕਮਲ ਦਾ ਘਿਰਾਓ ਕੀਤੇ ਜਾਣ ਦੀ ਖਬਰ ਹੈ। ਇਸੇ ਤਰ੍ਹਾਂ ਪੰਜਾਬ ਵਿਚ ਹੋਰ ਕਈ ਥਾਈਂ ਭਾਜਪਾ ਦੀਆਂ ਮਹਿਲਾ ਵਰਕਰਾਂ ਨੇ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੇ ਘਿਰਾਓ ਕੀਤੇ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਭਾਜਪਾ ਵਿਰੁੱਧ ਕੀਤੇ ਜਾ ਰਹੇ ਹਮਲਿਆਂ ਵਿਚ ਕਾਂਗਰਸ ਵੀ ਸ਼ਾਮਲ ਹੈ।

 

RELATED ARTICLES
POPULAR POSTS