ਖੇਤੀ ਕਾਨੂੰਨਾਂ ਖਿਲਾਫ ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਵਲੋਂ ਲਗਾਏ ਗਏ ਹਨ ਧਰਨੇ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਵਿਚ ਸਾਰੇ ਟੋਲ ਪਲਾਜ਼ਿਆਂ ‘ਤੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਧਰਨੇ ਲਗਾਏ ਜਾ ਰਹੇ ਹਨ ਅਤੇ ਸਾਰੇ ਵਾਹਨਾਂ ਨੂੰ ਬਿਨਾ ਟੋਲ ਦਿੱਤਿਆਂ ਹੀ ਲਗਾਇਆ ਜਾ ਰਿਹਾ ਹੈ। ਹੁਣ ਪੰਜਾਬ ਵਿਚ ਟੋਲ ਪਲਾਜ਼ੇ ਚਲਾ ਰਹੀਆਂ ਦੋ ਕੰਪਨੀਆਂ ਨੇ ਸੂਬਾ ਸਰਕਾਰ ਨੂੰ ਪੱਤਰ ਲਿਖਦਿਆਂ ਕਿਹਾ ਕਿ ਕਿਸਾਨ ਅੰਦੋਲਨ ਕਾਰਨ ਮਹੀਨਿਆਂ ਤੋਂ ਬੰਦ ਪਏ ਟੋਲ ਪਲਾਜ਼ਿਆਂ ਕਾਰਨ ਕੰਪਨੀਆਂ ਨੂੰ ਵੱਡਾ ਵਿੱਤੀ ਨੁਕਸਾਨ ਹੋਇਆ ਹੈ। ਕੰਪਨੀਆਂ ਨੇ ਮੰਗ ਕੀਤੀ ਇਸ ਨੁਕਸਾਨ ਦੀ ਭਰਪਾਈ ਲਈ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ।