Breaking News
Home / ਭਾਰਤ / ਨਿਊਜ਼ੀਲੈਂਡ ਨੇ ਕਰੋਨਾ ਕਾਰਨ ਭਾਰਤ ਤੋਂ ਆਉਣ ਵਾਲੇ ਯਾਤਰੀਆਂ ‘ਤੇ ਲਗਾਈ ਪਾਬੰਦੀ

ਨਿਊਜ਼ੀਲੈਂਡ ਨੇ ਕਰੋਨਾ ਕਾਰਨ ਭਾਰਤ ਤੋਂ ਆਉਣ ਵਾਲੇ ਯਾਤਰੀਆਂ ‘ਤੇ ਲਗਾਈ ਪਾਬੰਦੀ

ਰਾਜਿੰਦਰ ਕੌਰ ਭੱਠਲ ਨੂੰ ਵੀ ਹੋਇਆ ਕਰੋਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੇਸਿੰਡਾ ਆਡਰਨ ਨੇ ਭਾਰਤ ਵਿੱਚ ਕਰੋਨਾ ਦੇ ਮਾਮਲੇ ਵਧਣ ਕਾਰਨ 11 ਅਪਰੈਲ ਤੋਂ ਦੋ ਹਫ਼ਤਿਆਂ ਲਈ ਭਾਰਤ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੇ ਦਾਖਲੇ ‘ਤੇ ਅਸਥਾਈ ਰੋਕ ਲਗਾ ਦਿੱਤੀ ਹੈ। ਕਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਕਾਰਨ ਨਿਊਜ਼ੀਲੈਂਡ ਦੇ ਨਾਗਰਿਕਾਂ ਨੂੰ ਵੀ ਭਾਰਤ ਵਿਚ ਦਾਖਲ ਹੋਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ 11 ਅਪ੍ਰੈਲ ਤੋਂ ਸ਼ੁਰੂ ਹੋ ਕੇ 28 ਅਪਰੈਲ ਤੱਕ ਜਾਰੀ ਰਹੇਗੀ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵੀ ਕਰੋਨਾ ਪੀੜਤ ਹੋ ਗਏ ਹਨ। ਭੱਠਲ ਇਸ ਮੌਕੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਚ ਹੀ ਹਨ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …