ਅਨਿਲ ਦੇਸ਼ਮੁੱਖ ਦੇ ਖਿਲਾਫ ਸੀਬੀਆਈ ਜਾਂਚ ਜਾਰੀ ਰਹੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਮਹਾਰਾਸ਼ਟਰ ਸਰਕਾਰ ਅਤੇ ਉਸਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਦੋਵਾਂ ਨੇ ਬੰਬੇ ਹਾਈਕੋਰਟ ਨੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿਚ ਸੌ ਕਰੋੜ ਰੁਪਏ ਦੀ ਵਸੂਲੀ ਦੇ ਆਰੋਪਾਂ ਦੀ ਸੀਬੀਆਈ ਜਾਂਚ ਦਾ ਨਿਰਦੇਸ਼ ਦਿੱਤਾ ਗਿਆ ਸੀ। ਧਿਆਨ ਰਹੇ ਕਿ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਨੇ ਦੇਸ਼ਮੁੱਖ ‘ਤੇ ਵਸੂਲੀ ਸਬੰਧੀ ਆਰੋਪ ਲਗਾਏ ਸਨ। ਇਸ ਮਾਮਲੇ ਵਿਚ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਦੋ ਵੱਡੇ ਅਹੁਦਿਆਂ ‘ਤੇ ਬੈਠੇ ਵਿਅਕਤੀਆਂ ਨਾਲ ਸਬੰਧਤ ਮਾਮਲਾ ਹੈ ਅਤੇ ਅਸੀਂ ਹਾਈਕੋਰਟ ਦੇ ਆਦੇਸ਼ ‘ਚ ਦਖਲ ਨਹੀਂ ਦੇ ਸਕਦੇ। ਇਸ ਮਾਮਲੇ ਦੀ ਨਿਰਪੱਖ ਜਾਂਚ ਜ਼ਰੂਰੀ ਹੈ ਅਤੇ ਸੀਬੀਆਈ ਵਲੋਂ ਕੀਤੀ ਜਾ ਰਹੀ ਜਾਂਚ ਜਾਰੀ ਰਹੇਗੀ। ਸੁਪਰੀਮ ਕੋਰਟ ਵਿਚ ਜਸਟਿਸ ਸੰਜੇ ਕਿਸ਼ਨ ਕੌਲ ਅਤੇ ਹੇਮੰਤ ਗੁਪਤਾ ਦੀ ਬੈਂਚ ਨੇ ਇਸ ਮਾਮਲੇ ਵਿਚ ਮਹਾਰਾਸ਼ਟਰ ਸਰਕਾਰ ਅਤੇ ਦੇਸ਼ਮੁੱਖ ਦੀਆਂ ਅਰਜ਼ੀਆਂ ‘ਤੇ ਸੁਣਵਾਈ ਕੀਤੀ।