-6.4 C
Toronto
Thursday, December 4, 2025
spot_img
Homeਪੰਜਾਬਸ਼੍ਰੋਮਣੀ ਅਕਾਲੀ ਦਲ ਦੇ ਬਜ਼ੁਰਗ ਆਗੂ ਸਵਰਨ ਸਿੰਘ ਚਨਾਰਥਲ ਦਾ ਦਿਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਬਜ਼ੁਰਗ ਆਗੂ ਸਵਰਨ ਸਿੰਘ ਚਨਾਰਥਲ ਦਾ ਦਿਹਾਂਤ

ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਵਲੋਂ ਦੁੱਖ ਦਾ ਪ੍ਰਗਟਾਵਾ
ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਬਜ਼ੁਰਗ ਆਗੂ ਤੇ ਕੌਮੀ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਦਾ ਅੱਜ ਦੇਹਾਂਤ ਹੋ ਗਿਆ। ਉਹ ਕੁੱਝ ਦਿਨ ਤੋਂ ਬਿਮਾਰ ਸਨ ਅਤੇ ਇਲਾਜ ਲਈ ਚੰਡੀਗੜ੍ਹ ਦੇ ਹਸਪਤਾਲ ਵਿਚ ਦਾਖ਼ਲ ਸਨ। ਸਵਰਨ ਸਿੰਘ ਪਿੰਡ ਚਨਾਰਥਲ ਖੁਰਦ ਦੇ ਵਸਨੀਕ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਜ਼ਿਲ੍ਹੇ ਦੀ ਸਮੂਹ ਅਕਾਲੀ ਲੀਡਰਸ਼ਿਪ ਵਿਚ ਸੋਗ ਦੀ ਲਹਿਰ ਫੈਲ ਗਈ। ਸਵਰਨ ਸਿੰਘ ਚਨਾਰਥਲ ਦੇ ਦਿਹਾਂਤ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਦੀਦਾਰ ਸਿੰਘ ਭੱਟੀ ਸਣੇ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ।

 

RELATED ARTICLES
POPULAR POSTS