ਖੰਨਾ/ਬਿਊਰੋ ਨਿਊਜ਼
ਖੰਨਾ ਪੁਲਿਸ ਨੇ ਨੈਸ਼ਨਲ ਹਾਈਵੇਅ ‘ਤੇ ਨਾਕੇਬੰਦੀ ਦੌਰਾਨ ਇਕ ਕਾਰ ਵਿਚੋਂ 4 ਕਿਲੋਗਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਹੈਰੋਇਨ ਦੀ ਕੀਮਤ 20 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਜ਼ਿਲ੍ਹਾ ਖੰਨਾ ਦੇ ਐਸਐਸਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਮੀਡੀਆ ਨੂੰ ਦੱਸਿਆ ਕਿ ਫੜੇ ਗਏ ਮੁਲਜ਼ਮ ਮੋਗਾ ਜ਼ਿਲ੍ਹੇ ਨਾਲ ਸਬੰਧਤ ਹਨ। ਮੁਲਜ਼ਮਾਂ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਸੈਦੇਸਾਹ ਜ਼ਿਲ੍ਹਾ ਮੋਗਾ ਅਤੇ ਬਲਵਿੰਦਰ ਸਿੰਘ ਵਾਸੀ ਨਵੀਂ ਕਲੋਨੀ ਫਤਿਹਗੜ੍ਹ ਪੰਚਤੂਰ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਮੁਲਜ਼ਮਾਂ ਨੇ ਮੰਨ ਲਿਆ ਹੈ ਕਿ ਇਹ ਹੈਰੋਇਨ ਦਿੱਲੀ ਤੋਂ ਲਿਆਂਦੀ ਸੀ ਅਤੇ ਜ਼ਿਲ੍ਹਾ ਤਰਨਤਾਰਨ ਦੇ ਏਰੀਏ ਵਿਚ ਸਪਲਾਈ ਕਰਨੀ ਸੀ। ਧਿਆਨ ਰਹੇ ਕਿ ਲੰਘੇ ਕੱਲ੍ਹ ਵੀ ਸਰਹੱਦੀ ਖੇਤਰ ਵਿਚੋਂ ਢਾਈ ਅਰਬ ਰੁਪਏ ਤੋਂ ਵੀ ਜ਼ਿਆਦਾ ਕੀਮਤ ਦੀ ਹੈਰੋਇਨ ਬਰਾਮਦ ਕੀਤੀ ਗਈ ਸੀ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …