ਪਰਮਿੰਦਰ ਢੀਂਡਸਾ ਕਹਿੰਦੇ – ਆਮ ਆਦਮੀ ਪਾਰਟੀ ਤੇ ਟਕਸਾਲੀਆਂ ਨਾਲ ਹੋ ਸਕਦਾ ਹੈ ਗਠਜੋੜ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤੀਜੇ ਫਰੰਟ ਲਈ ਸਰਗਰਮੀਆਂ ਤੇਜ ਹੋ ਗਈਆਂ ਹਨ। ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਦਾ ਮੰਨਣਾ ਹੈ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ, ਆਮ ਆਦਮੀ ਪਾਰਟੀ ਤੇ ਬਸਪਾ ਨੂੰ ਨਾਲ ਲੈ ਕੇ ਤੀਜਾ ਫਰੰਟ ਬਣਾਇਆ ਜਾਵੇ। ਢੀਂਡਸਾ ਨੇ ਕਿਹਾ ਕਿ ‘ਆਪ’ ਦੇ ਆਗੂਆਂ ਨਾਲ ਗੱਲਬਾਤ ਹੋਈ ਹੈ ਅਤੇ ਗਠਜੋੜ ਹੋਣ ਦੀਆਂ ਪੂਰੀਆਂ ਸੰਭਾਵਨਾਵਾਂ ਹਨ। ਢੀਂਡਸਾ ਨੇ ਕਿਹਾ ਕਿ ‘ਆਪ’ ਵੱਡੀ ਪਾਰਟੀ ਹੈ ਅਤੇ ਅਸੀਂ ਉਸਦੇ ਪਿੱਛੇ ਚੱਲਾਂਗੇ। ਪਰਮਿੰਦਰ ਢੀਂਡਸਾ ਨੇ ਇਹ ਵੀ ਕਿਹਾ ਕਿ ਨਵਜੋਤ ਸਿੰਘ ਸਿੱਧੂ ਲਈ ਵੀ ਸਾਡੀ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਹਨ ਅਤੇ ਬਸਪਾ ਨਾਲ ਵੀ ਸਾਡੀ ਗੱਲਬਾਤ ਚੱਲ ਰਹੀ ਹੈ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …